ਅੰਤਰਰਾਸ਼ਟਰੀ ਹਾਕੀ ਖਿਡਾਰੀ ਗੁਰਪ੍ਰੀਤ ਨੇ ਖੇਡਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਿੱਖਿਆ ਅਫਸਰ ਗੁਰਸ਼ਰਨ ਸਿੰਘ (ਸੈ. ਸਿ.) ਅਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਜ਼ਿਲ੍ਹਾ ਖੇਡ ਅਫਸਰ ਅਤੇ ਅੰਤਰਰਾਸ਼ਟਰੀ ਹਾਕੀ ਖਿਡਾਰੀ ਗੁਰਪ੍ਰੀਤ ਸਿੰਘ ਵੱਲੋਂ ਖੇਡਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ।

Advertisements

ਨਾਰੂ ਨੰਗਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ਤੇ ਬਾਕਸਿੰਗ, ਚੈਸ, ਯੋਗਾ ਅਤੇ ਖੋ-ਖੋ ( ਅੰਡਰ- 14 ਮੁੰਡੇ , ਅੰਡਰ-21 ਮੁੰਡੇ ਅਤੇ ਕੁੜੀਆਂ) ਦੇ ਮੁਕਾਬਲਿਆਂ ਵਿੱਚ ਜਿੱਤ ਹਾਸਲ ਕੀਤੀ। ਜ਼ਿਲ੍ਹਾ ਪੱਧਰ ਤੇ ਜਿੱਤ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਖੇਡ ਅਫਸਰ ਸ਼੍ਰੀ ਗੁਰਪ੍ਰੀਤ ਸਿੰਘ ਵੱਲੋਂ ਟਰਾਫੀਆਂ ਤੇ ਸਰਟੀਫਿਕੇਟ ਦਿੱਤੇ ਗਏ। ਜ਼ਿਲ੍ਹਾ ਖੇਡ ਅਫ਼ਸਰ ਜੀ ਨੇ ਕਿਹਾ ਕਿ ਬੱਚਿਆਂ ਲਈ ਪੜਾਈ ਤੇ ਨਾਲ ਨਾਲ ਖੇਡਾਂ ਵੀ ਬਹੁਤ ਜ਼ਰੂਰੀ ਹਨ। ਖੇਡਾਂ ਬੱਚੇ ਦੀ ਸ਼ਖਸ਼ੀਅਤ ਨੂੰ ਨਿਖਾਰਦੀਆਂ ਹਨ । ਉਹਨਾਂ ਨੇ ਸਾਰੇ ਬੱਚਿਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਇਹ ਵੀ ਦੱਸਿਆ ਕਿ ਅਗਲੇ ਸੈਸ਼ਨ ਤੋਂ ਸਕੂਲ ਵਿੱਚ ’ਡੇ ਸਕੋਲਰ ਸਕੀਮ’ ਵੀ ਲਾਗੂ ਕੀਤੀ ਜਾਵੇਗੀ। ਸਕੂਲ ਦੀ ਇਸ ਪ੍ਰਾਪਤੀ ਤੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਨੇ ਵਿਦਿਆਰਥੀਆਂ ਨੂੰ ਬਹੁਤ-ਬਹੁਤ ਵਧਾਈ ਦਿੱਤੀ। ਇਸ ਮੌਕੇ ਤੇ ਲੈਕਚਰਾਰ ਸੋਹਨ ਲਾਲ, ਲੈਕਚਰਾਰ ਸੁਰਜੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here