ਤਿਉਹਾਰਾਂ ਦੇ ਸੀਜ਼ਨ ਨੂੰ ਦੇਖਿਆ ਫੂਡ ਸੇਫਟੀ ਵਿੰਗ ਨੇ ਖੁਰਾਕੀ ਵਸਤਾਂ ਦੇ ਸੈਂਪਲ ਭਰੇ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ: ਅਭਿਨਵ ਤ੍ਰਿਖਾ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟਰੇਟਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਹਾਇਕ ਕਮਿਸ਼ਨਰ ਫੂਡ ਡਾ ਹਰਜੋਤਪਾਲ ਸਿੰਘ ਦੀ ਅਗਵਾਈ ਵਿਚ ਫ਼ੂਡ ਸੇਫਟੀ ਅਫਸਰ ਮੁਕੁਲ ਗਿੱਲ ਵਲੋਂ  ਤਿਉਹਾਰਾਂ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਫਗਵਾੜਾ ਅਤੇ ਆਸਪਾਸ ਦੀਆਂ ਦੁਕਾਨਾਂ ਤੋ ਖੋਇਆ,ਖੋਇਆ ਬਰਫੀ,ਲੱਡੂ ,ਪਨੀਰ, ਦਹੀਂ, ਸੋਸ, ਟਿੱਕੀ ਆਦਿ ਦੇ ਸੈਂਪਲ ਭਰੇ।

Advertisements

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਫੂਡ ਕਮਿਸ਼ਨਰ ਡਾ ਹਰਜੋਤ ਪਾਲ ਸਿੰਘ ਨੇ ਦੱਸਿਆ ਫਗਵਾੜਾ ਤੇ ਇਸੇ ਦੇ ਨਾਲ਼ ਲਗਦੀਆਂ ਦੁਕਾਨਾਂ ਤੋ ਅੱਜ ਜ਼ਿਲ੍ਹਾ ਕਪੂਰਥਲਾ ਦੀ ਫੂਡ ਸੇਫਟੀ ਵਿੰਗ ਦੀ ਟੀਮ ਦੇ ਫੂਡ ਸੇਫਟੀ ਅਫਸਰ ਮੁਕੁਲ ਗਿੱਲ ਵਲੋਂ ਸੈਂਪਲ ਭਰੇ ਗਏ ਹਨ। ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ ਕਿ ਜੇਕਰ ਕੋਈ ਵੀ ਦੁਕਾਨਦਾਰਾਂ ਵਲੋਂ ਇਨ੍ਹਾਂ ਵਸਤਾਂ ਵਿੱਚ ਕੋਈ ਵੀ ਮਿਲਾਵਟ ਆਦਿ ਪਾਈ ਗਈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਿਲਾਵਟ ਕਰਨ ‘ਤੇ ਫੂਡ ਸੇਫਟੀ ਐਕਟ ਤਹਿਤ ਕੈਦ ਵੀ ਹੋ ਸਕਦੀ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਐਫਐਸਓ ਮੁਕੁਲ ਗਿੱਲ ਨੇ ਦੱਸਿਆ ਕਿ ਭਵਿੱਖ ਵਿਚ ਵੀ ਫ਼ੂਡ ਸੇਫਟੀ ਵਿੰਗ ਵਲੋਂ ਖਾਦ ਪਦਾਰਥਾਂ ਦੀ ਸੈਂਪਲਿੰਗ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਲਾਵਟ ਰਹਿਤ ਖਾਦ ਪਦਾਰਥਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਹੀ ਸਾਡਾ ਮੁੱਖ ਉਦੇਸ਼ ਹੈ

LEAVE A REPLY

Please enter your comment!
Please enter your name here