6 ਅਕਤੂਬਰ ਨੂੰ ਨਵੀਂ ਦਾਣਾ ਮੰਡੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਫਿਰੋਜ਼ਪੁਰ ਦੇ ਕਿਸਾਨਾਂ ਲਈ 06 ਅਕਤੂਬਰ, 2022 ਨੂੰ ਨਵੀਂ ਦਾਣਾ ਮੰਡੀ ਫਿਰੋਜ਼ਪੁਰ ਕੈਂਟ ਵਿਖੇ ਹਾੜ੍ਹੀ 2022 ਦੌਰਾਨ ਵੱਖ-ਵੱਖ ਫਸਲਾਂ ਦੀ ਕਾਸ਼ਤ ਸਬੰਧੀ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ/ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਡਾ. ਤੇਜਪਾਲ ਸਿੰਘ ਨੇ ਸਾਂਝੀ ਕੀਤੀ।

Advertisements

ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ/ਸੈਮੀਨਾਰ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਅਤੇ ਹੋਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤੀ ਮਾਹਿਰਾਂ ਵੱਲੋ ਹਾੜ੍ਹੀ ਦੀਆਂ ਵੱਖ-ਵੱਖ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਕੈਂਪ ਵਿੱਚ ਵੱਖ-ਵੱਖ ਮਹਿਕਮਿਆਂ ਵੱਲੋਂ ਵਿਭਾਗੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਖੇਤੀ ਇੰਨਪੁਟਸ ਵੀ ਮੁਹੱਈਆ ਕਰਵਾਏ ਜਾਣਗੇ। ਸ੍ਰੀ ਤੇਜਪਾਲ ਨੇ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਸ਼ਿਰਕਤ ਕਰਕੇ ਹਾੜੀ ਦੀਆਂ ਵੱਖ-ਵੱਖ ਫਸਲਾਂ ਦੀ ਤਕਨੀਕੀ ਜਾਣਕਾਰੀ ਹਾਸਲ ਕਰਨ।

LEAVE A REPLY

Please enter your comment!
Please enter your name here