ਸਿਵਲ ਸਰਜਨ ਵੱਲੋਂ ਪੀ.ਸੀ.ਪੀ.ਐਟ.ਡੀ.ਟੀ ਕਮੇਟੀ ਦੀ ਮੀਟਿੰਗ

ਕਪੂਰਥਲਾ, (ਦ ਸਟੈਲਰ ਨਿਊਜ਼)। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਅਗਵਾਈ ਵਿਚ ਅੱਜ ਪੀ.ਸੀ.ਪੀ.ਐਨ.ਡੀ.ਟੀ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਰੱਖੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ ਐਕਟ  ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਸਕੈਨਿੰਕ ਸੈਂਟਰਾਂ ਦੀ ਸਮੇਂ-ਸਮੇਂ ‘ਤੇ ਜਾਂਚ ਕੀਤੀ ਜਾਵੇਗੀ । ਉਨ੍ਹਾਂ ਸਾਰੇ ਸਕੈਨਿੰਗ ਸੈਂਟਰਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਜੇਕਰ ਕੋਈ ਵੀ ਭਰੂਣ ਜਾਂਚ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਕੈਨਿੰਗ ਸੈਂਟਰ ਦੀ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਵੇਗੀ ਅਤੇ ਕਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ।

Advertisements

ਮੀਟਿੰਗ ‘ਚ ਡੀਐਫਪੀਓ ਡਾ. ਅਸ਼ੋਕ ਕੁਮਾਰ, ਸ.ਕੁਲਦੀਪ ਸਿੰਘ ਪੀਐਨਡੀਟੀ ਕੁਆਰਡੀਨੇਟਰ, ਅਸਿਸਟੈਂਟ ਅਟੋਰਨਰੀ ਮਨੋਜ ਕੁਮਾਰ, ਡਾ. ਰਾਜ ਕੁਮਾਰ ਸੋਸ਼ਲ ਵਰਕਰ, ਸ੍ਰੀਮਤੀ ਜਸਵੀਰ ਕੌਰ, ਸੀਡੀਪੀਓ ਦਫ਼ਤਰ ਕਪੂਰਥਲਾ, ਸੋਸ਼ਲ ਵਰਕਰ ਸ੍ਰੀਮਤੀ ਪ੍ਰੋਮਿਲਾ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਸੁਖਦਿਆਲ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here