ਜੰਮੂ-ਕਸ਼ਮੀਰ ਵਿੱਚ ਪੁਲਿਸ ਡਾਇਰੈਕਟਰ ਜਨਰਲ ਹੇਮੰਤ ਲੋਹੀਆ ਦਾ ਕਤਲ, ਜਾਂਚ ਸ਼ੁਰੂ

ਜੰਮੂ (ਦ ਸਟੈਲਰ ਨਿਊਜ਼)। ਜੰਮੂ-ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ (ਜੇਲ੍ਹਾਂ) ਹੇਮੰਤ ਲੋਹੀਆ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਹੱਤਿਆਂ ਕਰਨ ਦੀ ਖਬਰ ਮਿਲੀ ਹੈ। ਪੁਲਿਸ ਨੂੰ ਉਸਦੇ ਘਰੇਲੂ ਨੌਕਰ ‘ਤੇ ਸ਼ੱਕ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੰਮੂ ਖੇਤਰ) ਮੁਕੇਸ਼ ਸਿੰਘ ਨੇ ਦੱਸਿਆ ਕਿ ਘਰੇਲੂ ਸਹਾਇਕ ਫਰਾਰ ਹੈ ਅਤੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

Advertisements

ਮੁਕੇਸ਼ ਸਿੰਘ ਨੇ ਦੱਸਿਆ ਕਿ ਲੋਹੀਆ (52) ਜੋ 1992 ਬੈਚ ਦੇ ਆਈਪੀਐਸ ਅਧਿਕਾਰੀ ਸਨ, ਸ਼ਹਿਰ ਦੇ ਬਾਹਰਵਾਰ ਉਦੇਵਾਲਾ ਸਥਿਤ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ ਸੀ ਅਤੇ ਉਸਦਾ ਗਲਾ ਵੱਢਿਆ ਗਿਆ ਸੀ। ਲੋਹੀਆ ਨੂੰ ਅਗਸਤ ਵਿੱਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਬਣਾਇਆ ਗਿਆ ਸੀ। “ਅਧਿਕਾਰੀ ਦਾ ਘਰੇਲੂ ਨੌਕਰ ਫਰਾਰ ਹੈ। ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।”

LEAVE A REPLY

Please enter your comment!
Please enter your name here