ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਵੱਲੋਂ ਦੁਸਹਿਰੇ ਦੇ ਤਿਉਹਾਰ ਦੀ ਵਧਾਈ

ਚੰਡੀਗੜ, (ਦ ਸਟੈਲਰ ਨਿਊਜ਼)। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰਾਂ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨਾਂ ਨੂੰ ਸਹਿਣਸ਼ੀਲਤਾ, ਸਦਭਾਵਨਾ ਅਤੇ ਆਦਰਸ਼ਾਂ ਦੀਆਂ ਰਵਾਇਤਾਂ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ। ਸੰਧਵਾਂ ਨੇ ਕਿਹਾ ਕਿ ਭਗਵਾਨ ਰਾਮ ਦੀ ਲੰਕਾ ’ਤੇ ਜਿੱਤ ਦੇ ਸੰਦਰਭ ਵਿੱਚ ਮਨਾਇਆ ਜਾਂਦਾ ਦੁਸਹਿਰਾ ਸਾਨੂੰ ਚੰਗਿਆਈ ਅਤੇ ਉੱਚ ਕਦਰਾਂ-ਕੀਮਤਾਂ ’ਤੇ ਚੱਲਣ ਦੀ ਸੇਧ ਦਿੰਦਾ ਹੈ। ਉਨਾਂ ਕਿਹਾ ਕਿ ਦੁਸਹਿਰੇ ਦਾ ਤਿਉਹਾਰਾਂ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਦੁਸਹਿਰੇ ਨਾਲ ਸਬੰਧਿਤ ਘਟਨਾਵਾਂ ਨੈਤਿਕ ਕਦਰਾਂ-ਕੀਮਤਾਂ ਦੇ ਆਦਰਸ਼ਾਂ ਨੂੰ ਉਤਸ਼ਾਹਤ ਕਰਨ ਲਈ ਹਮੇਸ਼ਾ ਸਾਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। 

Advertisements

ਸੰਧਵਾਂ ਨੇ ਲੋਕਾਂ ਨੂੰ ਇਹ ਤਿਉਹਾਰ ਫਿਰਕੂ ਸਦਭਾਵਨਾ, ਆਪਸੀ ਮੇਲ-ਮਿਲਾਪ ਅਤੇ ਭਾਈਚਾਰੇ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ ਰੋੜੀ ਨੇ ਵੀ ਲੋਕਾਂ ਨੂੰ ਦੁਸਹਿਰੇ ਦੀ ਵਧਾਈ ਦਿੱਤੀ ਹੈ ਅਤੇ ਉਨਾਂ ਦੇ ਚੰਗੇ ਜੀਵਨ ਦੀ ਕਾਮਨਾ ਕੀਤੀ ਹੈ।

LEAVE A REPLY

Please enter your comment!
Please enter your name here