Wednesday, October 28, 2026
Home Punjab ਡਿਪਟੀ ਕਮਿਸ਼ਨਰ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ

ਡਿਪਟੀ ਕਮਿਸ਼ਨਰ ਵਲੋਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦੀ ਵਧਾਈ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦੇ ਪਾਵਨ ਤਿਉਹਾਰ ਦੀ ਵਧਾਈ ਦਿੱਤੀ ਹੈ। ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੁਸਹਿਰਾ ਸਾਨੂੰ ਬਦੀ ਉੱਪਰ ਨੇਕੀ ਦੀ ਅਟਲ ਜਿੱਤ ਦੀ ਵਿਸ਼ਵ ਵਿਆਪੀ ਸੱਚਾਈ ਨੂੰ ਯਾਦ ਦਿਵਾਉਂਦਾ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉੱਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਇਸ ਦੇ ਨਾਲ ਹੀ ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਵੀ ਦਿਖਾਉਂਦਾ ਹੈ।

Advertisements

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਦੁਸਹਿਰੇ ਦਾ ਤਿਉਹਾਰ ਰਿਵਾਇਤੀ ਸ਼ਾਨੋ ਸ਼ੋਕਤ ਅਤੇ ਸ਼ਰਧਾ ਨਾਲ ਮਨਾਉਣ ਦਾ ਸੱਦਾ ਦਿੰਦਿਆਂ ਉਨ੍ਹਾਂ ਦੀ ਖੁਸ਼ਹਾਲੀ ਅਤੇ ਉੱਜਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਧਰਮ, ਜਾਤ, ਰੰਗ ਅਤੇ ਨਸਲ ਦੀਆਂ ਸੌੜੀਆਂ ਵਲਗਣਾਂ ਤੋਂ ਉਪਰ ਉਠ ਕੇ ਧਾਰਮਿਕ ਅਕੀਦੇ ਨਾਲ ਰਲ-ਮਿਲ ਕੇ ਮਨਾਇਆ ਜਾਵੇ।    

—

LEAVE A REPLY

Please enter your comment!
Please enter your name here