ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦਾਣਾ ਮੰਡੀ ’ਚ ਝੋਨੇ ਦੀ ਖਰੀਦ ਦਾ ਜਾਇਜਾ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਖਰੀਦ ਏਜੰਸੀਆਂ, ਫੂਡ ਸਪਲਾਈ, ਮੰਡੀ ਬੋਰਡ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀ ਵੀ ਮੌਜ਼ੂਦ ਸਨ। ਗੁਰਦਾਸਪੁਰ ਮੰਡੀ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਉੱਪਰ ਤਸੱਲੀ ਜ਼ਾਹਰ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਝੋਨੇ ਦੀ ਖਰੀਦ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਪੂਰੇ ਤੋਲ ਅਤੇ ਭਾਅ ’ਤੇ ਖਰੀਦਿਆ ਜਾਵੇਗਾ।

Advertisements

ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ 222 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜਪੁਰਾ ਮੰਡੀ ਵਿੱਚ ਝੋਨੇ ਦੀ ਪਹਿਲੀ ਢੇਰੀ ਗੁਰਪ੍ਰੀਤ ਸਿੰਘ ਨਾਮ ਦੇ ਕਿਸਾਨ ਦੀ ਖਰੀਦੀ ਗਈ ਸੀ ਅਤੇ ਮਹਿਜ 4 ਘੰਟੇ ਵਿੱਚ ਉਸ ਕਿਸਾਨ ਦੀ ਅਦਾਇਗੀ ਕਰ ਦਿੱਤੀ ਗਈ ਜੋ ਕਿ ਆਪਣੇ ਆਪ ਵਿੱਚ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਮੰਡੀਆਂ ਵਿੱਚ 532 ਮੀਟ੍ਰਿਕ ਟਨ ਝੋਨੇ ਦੀ ਖਰੀਦੀ ਜਾ ਚੁੱਕੀ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਵੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਸ੍ਰੀ ਬਹਿਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰਾਂ ਪੱਕਣ ’ਤੇ ਹੀ ਝੋਨੇ ਦੀ ਫਸਲ ਦੀ ਕਟਾਈ ਕਰਨ ਤਾਂ ਜੋ ਮੰਡੀ ਵਿੱਚ ਉਨਾਂ ਨੂੰ ਕੋਈ ਮੁਸ਼ਕਲ ਨਾ ਆਵੇ।  

LEAVE A REPLY

Please enter your comment!
Please enter your name here