ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ ਸਮੁੱਚੇ ਪੰਜਾਬ ਵਿੱਚ ਫੂਕੇ ਕੇਂਦਰ ਅਤੇ ਸੂਬਾ ਸਰਕਾਰ ਦੇ ਪੁਤਲੇ

ਹੁਸ਼ਿਆਰਪੁਰ ( ਦ ਸਟੈਲਰ ਨਿਊਜ਼)। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਨੇਕੀ ਅਤੇ ਬਦੀ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਸਮੁੱਚੇ ਪੰਜਾਬ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦੇ ਦਿਓਕੱਦ ਪੁਤਲੇ ਫੂਕਣ ਦੇ ਸੰਘਰਸ਼ ਪ੍ਰੋ.ਤਹਿਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੇ “ਵਿਭਾਗਾਂ ਵਿੱਚ ਰੈਗੂਲਰ ਨਾ ਕਰਨ” ਦੇ ਵਿਰੋਧ ਵਜੋਂ ਹੁਸ਼ਿਆਰਪੁਰ ਬੱਸ ਸਟੈਂਡ ਚੌਂਕ ਵਿੱਚ ਇਕੱਤਰ ਹੋਕੇ ਭਰਵੀਂ ਰੈਲੀ ਕਰਨ ਉਪਰੰਤ ਮਾਰਚ ਕਰਕੇ ਫੂਕਿਆ ਕੇਂਦਰ ਅਤੇ ਸੂਬਾ ਸਰਕਾਰ ਦਾ ਦਿਓਕੱਦ ਪੁਤਲਾ, ਇਸ ਸਮੇਂ ਮੋਰਚੇ ਦੇ ਜ਼ਿਲਾ ਆਗੂ ਓਂਕਾਰ ਸਿੰਘ ਢਾਂਡਾ ਤੇ ਪਾਵਰਕਾਮ ਤੋਂ ਜਿਲ੍ਹਾ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਪ੍ਰੈੱਸ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਅਤੇ ਬਦਲਾਅ ਦਾ ਨਾਅਰਾ ਲਾਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਭੱਜ ਰਹੀ ਹੈ ਅਤੇ ਆਪ ਸਰਕਾਰ ਆਪਣੇ ਕਾਰਜਕਾਲ ਦੇ ਲੰਘੇ ਛੇ ਮਹੀਨਿਆਂ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ,ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਕੀਤੇ ਜਾ ਲਗਾਤਾਰ ਤਿੱਖੇ ਸੰਘਰਸ਼ਾਂ ਉੱਤੇ ਠੰਡਾ ਛਿੜਕਣ ਦੀ ਨੀਅਤ ਨਾਲ ਮੋਰਚੇ ਦੇ ਸੂਬਾਈ ਆਗੂਆਂ ਨਾਲ 12 ਸਤੰਬਰ ਨੂੰ ਕੀਤੀ ਪੈਨਲ ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਭਾਗਾਂ ਦੇ ਅਧਿਕਾਰੀਆਂ ਨੇ ਸਮੂਹ ਮੰਗਾਂ ਤੇ ਸਹਿਮਤੀ ਪ੍ਰਗਟਾਉਂਦੇ ਹੋਏ ਮੀਟਿੰਗ ਵਿੱਚ ਹੋਈਆਂ ਕੁੱਲ ਸਹਿਮਤੀਆਂ ਦਾ ਪਰਸੀਡਿੰਗ ਪੱਤਰ 15 ਸਤੰਬਰ ਤੱਕ ਆਗੂਆਂ ਨੂੰ ਦੇਣ ਅਤੇ 30 ਸਤੰਬਰ ਤੱਕ ਆਗੂਆਂ ਨਾਲ ਇੱਕ ਵਾਰ ਫ਼ਿਰ ਮੀਟਿੰਗ ਕਰਨ ਸਮੇਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨਾਲ ਜਲਦ ਮੀਟਿੰਗ ਕਰਵਾਉਣ ਦਾ ਭਰੋਸ਼ਾ ਵੀ ਦਿੱਤਾ ਗਿਆ ਸੀ,ਪਰ ਮਾਨਯੋਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਅਤੇ ਵਿਭਾਗਾਂ ਦੇ ਅਧਿਕਾਰੀਆਂ ਵੱਲੋੰ ਨਾ ਹੀ ਤਾਂ 15 ਸਤੰਬਰ ਤੱਕ ਮੀਟਿੰਗ ਵਿੱਚ ਹੋਈਆਂ ਸਹਿਮਤੀਆਂ ਦਾ ਪਰਸੀਡਿੰਗ ਪੱਤਰ ਜਾਰੀ ਕੀਤਾ ਗਿਆ ਹੈ ਅਤੇ ਨਾ ਹੀ ਮੋਰਚੇ ਦੇ ਆਗੂਆਂ ਨੂੰ ਦੁਬਾਰਾ ਮੀਟਿੰਗ ਕਰਨ ਦਾ ਕੋਈ ਸੱਦਾ-ਪੱਤਰ ਜਾਰੀ ਕੀਤਾ ਗਿਆ ਹੈ,

Advertisements

ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕਰਨ ਦੇ ਮਸਲੇ ਨੂੰ ਲੈਕੇ ਸੁਹਿਰਦ ਨਹੀਂ ਹੈ,ਆਗੂਆਂ ਨੇ ਪੰਜਾਬ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਇੱਕ ਪਾਸੇ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਜੀ ਚੋਣਾਂ ਵਾਲੇ ਸੂਬਿਆਂ ਹਿਮਾਚਲ ਅਤੇ ਗੁਜਰਾਤ ਵਿੱਚ ਕੀਤੀਆਂ ਚੋਣ ਰੈਲੀਆਂ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਛੱਤੀ ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਪ੍ਰਚਾਰ ਕਰ ਰਹੇ ਹਨ,ਪਰ ਦੂਸਰੇ ਪਾਸੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਜ਼ਮੀਨੀ ਪੱਧਰ ਤੇ ਅਜਿਹਾ ਕੁੱਝ ਵੀ ਨਜ਼ਰ ਨਹੀਂ ਆ ਰਿਹਾ,ਜਿਸ ਦੇ ਵਿਰੋਧ ਵਜੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ 07 ਅਕਤੂਬਰ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ਵਿੱਚ ਸਟੇਟ ਹਾਈਵੇ ਨੂੰ ਜਾਮ ਕਰਨ ਦਾ ਸੰਘਰਸ਼ ਪ੍ਰੋ.ਉਲੀਕਿਆ ਗਿਆ ਅਤੇ ਪੰਜਾਬ ਸਰਕਾਰ ਵੱਲੋੰ ਇਸ ਸੰਘਰਸ਼ ਉੱਤੇ ਇੱਕ ਵਾਰ ਫਿਰ ਠੰਡਾ ਛਿੜਕਣ ਦੀ ਨੀਅਤ ਨਾਲ ਬੀਤੇ ਕੱਲ੍ਹ ਇੱਕ ਪਰਸੀਡਿੰਗ ਪੱਤਰ ਜਾਰੀ ਕੀਤਾ ਗਿਆ ਹੈ,ਜਿਸ ਵਿੱਚ ਮੀਟਿੰਗ ਵਿੱਚ ਹੋਈਆਂ ਕੁੱਲ ਸਹਿਮਤੀਆਂ ਨੂੰ ਤੋੜ-ਮਰੋੜਕੇ ਪੇਸ਼ ਕੀਤਾ ਗਿਆ,ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਿਹਾ ਕਿ ਹੁਣ ਠੇਕਾ ਮੁਲਾਜ਼ਮ ਪੰਜਾਬ ਸਰਕਾਰ ਦੀਆਂ ਧੋਖੇ ਭਰੀਆਂ ਚਾਲਾਂ ਨਹੀਂ ਆਉਣਗੇ ਅਤੇ ਠੇਕਾ ਮੁਲਾਜ਼ਮਾਂ ਵੱਲੋੰ “ਮੋਰਚੇ” ਦੇ ਬੈਨਰ ਹੇਠ ਪਰਿਵਾਰਾਂ ਅਤੇ ਬੱਚਿਆਂ ਸਮੇਤ 07 ਅਕਤੂਬਰ ਨੂੰ ਮੁੱਖ ਮੰਤਰੀ ਦੇ ਚੋਣ ਹਲਕੇ ਧੂਰੀ ਵਿੱਚ ਸਟੇਟ ਹਾਈਵੇ ਨੂੰ ਲਗਾਤਾਰ ਜਾਮ ਕੀਤਾ ਜਾਵੇਗਾ,ਆਗੂਆਂ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਹਰ ਵਰਗ ਦੇ ਠੇਕਾ ਮੁਲਾਜ਼ਮਾਂ ਅਤੇ ਸਮੂਹ ਭਰਾਤਰੀ ਜਥੇਬੰਦੀਆਂ ਨੂੰ ਨਿੱਜੀਕਰਨ ਦੇ ਹੱਲੇ ਖ਼ਿਲਾਫ਼ ਵਿੱਢੇ ਇਸ ਸਾਂਝੇ ਸੰਘਰਸ਼ ਵਿੱਚ ਪੂਰਨ ਸਹਿਯੋਗ ਦੇਣ ਦੀ ਪੁਰਜ਼ੋਰ ਅਪੀਲ ਕੀਤੀ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਸਮੂਹ ਵਿਭਾਗਾਂ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦਿੰਦੇ ਆ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਰੈਗੂਲਰ ਕੀਤਾ ਜਾਵੇ ।

LEAVE A REPLY

Please enter your comment!
Please enter your name here