Saturday, October 17, 2026
Home Latest ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦੇ ਐਫਸੀਆਈ ਦੇ ਸੇਵਾਮੁਕਤ ਕਰਮਚਾਰੀ...

ਵਿਜੀਲੈਂਸ ਬਿਊਰੋ ਨੇ 10,000 ਰੁਪਏ ਦੀ ਰਿਸ਼ਵਤ ਲੈਂਦੇ ਐਫਸੀਆਈ ਦੇ ਸੇਵਾਮੁਕਤ ਕਰਮਚਾਰੀ ਨੂੰ ਕੀਤਾ ਕਾਬੂ

arrested-clip-art

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਐਫ.ਸੀ.ਆਈ., ਨਕੋਦਰ, ਜਿਲਾ ਜਲੰਧਰ ਦੇ ਲੇਬਰ ਹੈਂਡਲਿੰਗ ਇੰਚਾਰਜ (ਸੇਵਾਮੁਕਤ) ਸ਼ੰਕਰ ਸ਼ਾਹ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਸ੍ਰੀਮਤੀ ਸ਼ਮਾ ਵਾਸੀ ਪਿੰਡ ਮਹੇੜੂ, ਜਲੰਧਰ ਦੀ ਸ਼ਿਕਾਇਤ ‘ਤੇ ਗਿ੍ਰਫਤਾਰ ਕੀਤਾ ਗਿਆ ਹੈ।

Advertisements

ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ ਅਤੇ ਐਫਸੀਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ, ਜੇਕਰ ਕੋਈ ਇਸ ਮਾਮਲੇ ਵਿੱਚ ਸ਼ਾਮਲ ਹੋਣ, ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸੇਵਾਮੁਕਤ ਲੇਬਰ ਇੰਚਾਰਜ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐਫ.ਸੀ.ਆਈ. ਤੋਂ ਬਣਦੇ ਬਕਾਏ ਦਿਵਾਉਣ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਦਰਜ ਕਰਵਾਇਆ ਹੈ ਕਿ ਮੁਲਜਮ ਸ਼ੰਕਰ ਸ਼ਾਹ ਇਸ ਸਬੰਧੀ ਪਹਿਲਾਂ ਵੀ ਉਸ ਤੋਂ 10,000 ਰੁਪਏ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਮੌਜੂਦ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਉਕਤ ਮੁਲਜਮ ਨੂੰ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਗਿ੍ਰਫਤਾਰ ਕਰ ਲਿਆ।    

LEAVE A REPLY

Please enter your comment!
Please enter your name here