ਜ਼ਿਲ੍ਹੇ ਦੀਆਂ ਮੰਡੀਆਂ ‘ਚ 48,720 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਸਾਕਸ਼ੀ ਸਾਹਨੀ

ਪਟਿਆਲਾ(ਦ ਸਟੈਲਰ ਨਿਊਜ਼), ਰਿਪੋਰਟ- ਜਤਿੰਦਰ ਕੁਮਾਰ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 106 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 63 ਵਿੱਚ ਝੋਨੇ ਦੀ ਆਮਦ ਅਤੇ 58 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 48,720 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 44,197 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 18266 ਮੀਟਰਿਕ ਟਨ, ਮਾਰਕਫੈਡ ਵੱਲੋਂ 9828 ਮੀਟਰਿਕ ਟਨ, ਪਨਸਪ ਵੱਲੋਂ 9510 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 6593 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।

Advertisements

LEAVE A REPLY

Please enter your comment!
Please enter your name here