Monday, October 26, 2026
Home Punjab ਸਿਵਲ ਸਰਜਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ

ਸਿਵਲ ਸਰਜਨ ਵੱਲੋਂ ਸਮਾਜ ਸੇਵੀ ਸੰਸਥਾਵਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, (ਦ ਸਟੈਲਰ ਨਿਊਜ਼): ਸਿਵਲ ਸਰਜਨ ਡਾ.ਰਾਜਿੰਦਰ ਪਾਲ ਨੇ ਬਜ਼ੁਰਗ ਸਮਾਜ ਸੇਵੀ ਦੀਵਾਨ ਚੰਦ ਤੇ ਉਨ੍ਹਾਂ ਦੇ ਸਾਥੀਆਂ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ । ਇਸ ਮੌਕੇ ਸਿਵਲ ਸਰਜਨ ਨੇ ਉਨ੍ਹਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਫ਼ਿਰੋਜ਼ਪੁਰ, ਜ਼ਿਲ੍ਹੇ ਦੇ ਅੰਦਰ ਕੰਮ ਕਰਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਅਤੇ ਸੁਝਾਵਾਂ ਨਾਲ, ਸਿਹਤ ਸੇਵਾਵਾਂ ਦੀ ਬਿਹਤਰੀ ਲਈ ਲਗਾਤਾਰ ਕਾਰਜਸ਼ੀਲ ਹੈ।ਇਸ ਦੌਰਾਨ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵਡਮੁੱਲੇ ਸਹਿਯੋਗ ਅਤੇ ਸੁਝਾਅ ਦੇਣ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਹਿਯੋਗ ਦੀ ਉਮੀਦ ਕੀਤੀ ਅਤੇ ਮਿਲਣ ਆਏ ਸਮਾਜ ਸੇਵੀਆਂ ਨੂੰ ਵਿਭਾਗ ਵੱਲੋਂ ਵੀ ਪੂਰਾ ਸਹਿਯੋਗ ਅਤੇ ਸਤਿਕਾਰ ਦੇਣ ਦਾ ਭਰੋਸਾ ਦੁਆਇਆ। ਇਸ ਅਫ਼ਸਰ ‘ਤੇ ਪੀ.ਏ. ਵਿਕਾਸ ਕਾਲੜਾ, ਡੀ.ਐਸ.ਏ. ਸੁਖਦੇਵ ਰਾਜ ਅਤੇ ਕਈ ਹੋਰ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here