ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਮਾਸਟਰ ਡਿਗਰੀ ਦੇ ਚੌਥੇ ਸਮੈਸਟਰ ਦਾ ਨਤੀਜਾ ਰਿਹਾ 100 ਫੀਸਦੀ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈੱਟ ਐਂਡ ਟੈਕਨੋਲੋਜੀ , ਹੁਸਿ਼ਆਰਪੁਰ ਕੈਂਪਸ’ ਜੋ ਕੇ ਵਿਭਾਗ ਵੱਲੋਂ ਹੋਰ ਕਈ ਜਿਲ੍ਹਿਆਂ ਵਿੱਚ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦਾ ਨੋਡਲ ਆਫਿਸ ਵੀ ਹੈ ਤੇ ਆਈ. ਕੇ . ਜੀ . ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ, ਵਿਖੇ ਚੱਲ ਰਹੇ ਮਾਸਟਰ ਆਫ ਸਾਇੰਸ ਇੰਨ ਆਈ.ਟੀ. ਦੇ ਚੌਥੇ ਸਮੈਸਟਰ ਦਾ ਨਤੀਜਾ 100— ਫੀਸਦੀ ਰਿਹਾ। ਕੈਂਪਸ ਡਾਇਰੈਕਟਰ—ਕਮ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ:) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਮ.ਐਸ.ਸੀ (ਆਈ.ਟੀ.)  ਦੇ ਚੌਥੇ ਸਮੈਸਟਰ ਵਿੱਚ ਏਕਤਾ  ਨੇ 8.50 ਫੀਸਦੀ ਅੰਕ ਲੈ ਕੇ ਪਹਿਲਾ , ਆਰਤੀ ਕੁਮਾਰੀ  ਨੇ 8.33 ਫੀਸਦੀ ਅੰਕ ਲੈ ਕੇ ਦੂਜਾ ਅਤੇ ਰਵੀਨਾ ਨੇ 8.00 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ । ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਸੈਨਿਕ ਇੰਸਟੀਚਿਊਟ ਕੈਂਪਸ  ਡਾਇਰੈਕਟਰ —ਕਮ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ:) ਨੇ ਪ੍ਰਿੰਸੀਪਲ ਪਰਮਿੰਦਰ ਕੌਰ ਸੈਣੀ , ਰੀਤੂ ਕਾਲੀਆ, ਸੁਖਵਿੰਦਰ ਸਿੰਘ, ਜਸਵੀਰ ਸਿੰਘ, ਚਾਂਦਨੀ ਸ਼ਰਮਾ,  ਸੰਦੀਪ ਕੌਰ ਤੇ ਸਿਮਰਨਜੋਤ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਪ੍ਰਿੰਸੀਪਲ, ਪਰਮਿੰਦਰ ਕੌਰ ਸੈਣੀ ਨੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈੱਟ ਐਂਡ ਟੈਕਨੋਲੋਜੀ ,ਹੁਸਿ਼ਆਰਪੁਰ ਕੈਂਪਸ ਦੇ ਅਕੈਡਮਿਕ ਸਟਾਫ ਵੱਲੋ ਦਿਲ ਲਗਾ ਕੇ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕਰਦਿਆਂ ਉਹਨਾ ਨੂੰ ਆਉਣ ਵਾਲੇ ਸਮੇ ਵਿੱਚ ਵੀ ਇਸੀ ਤਰ੍ਹਾ ਮਿਹਨਤ ਕਰ ਕੇ ਅੱਗੇ ਵਧਣ ਲਈ ਹੌਂਸਲਾ ਵਧਾਈ ਦਿੱਤੀ।

Advertisements

LEAVE A REPLY

Please enter your comment!
Please enter your name here