ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸੇਵਾਵਾਂ ਲਈ ਹਲਫੀਆ ਬਿਆਨ ਦੀ ਜਗ੍ਹਾ ਸਵੈ-ਘੋਸ਼ਣਾ ਪੱਤਰ ਲੈਣ ਦੀ ਕੀਤੀ ਹਦਾਇਤ

ਹੁਸ਼ਿਆਰਪੁਰ , (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤਾਂ ਵਿਭਾਗ ਪੰਜਾਬ ਵਲੋਂ ਆਮ ਲੋਕਾਂ ਦੀ ਸੁਵਿਧਾ ਲਈ ਵੱਖ-ਵੱਖ ਸੇਵਾਵਾਂ ਲਈ ਹਲਫੀਆ ਬਿਆਨ ਦੀ ਜਗ੍ਹਾ ਸਵੈ-ਘੋਸ਼ਣਾ ਪੱਤਰ ਲੈਣ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੇਵਲ ਉਨ੍ਹਾਂ ਕੇਸਾਂ ਵਿਚ ਹੀ ਹਲਫੀਆ ਬਿਆਨ ਲਏ ਜਾ ਸਕਦੇ ਹਨ, ਜਿਨ੍ਹਾਂ ਦੀ ਸਟੈਚੂਟਰੀ ਪ੍ਰੋਵੀਜ਼ਨ ਹੈ। ਇਸ ਤੋਂ ਇਲਾਵਾ ਸਾਰੇ ਮਾਮਲਿਆਂ ਵਿਚ ਹਲਫੀਆ ਬਿਆਨ ਬੰਦ ਕਰਦੇ ਹੋਏ ਸਵੈ-ਘੋਸ਼ਣਾ ਪੱਤਰ ਸਵੀਕਾਰ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਈ ਦਫਤਰਾਂ, ਨਿੱਜੀ ਸੰਸਥਾਵਾਂ ਅਤੇ ਸਕੂਲਾਂ ਆਦਿ ਨੇ ਹਲਫੀਆ ਬਿਆਨ ਦੀ ਮੰਗ ਸ਼ੁਰੂ ਕਰ ਦਿੱਤੀ ਹੈ, ਜੋ ਕਿ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਹੈ। ਇਸ ਲਈ ਸਾਰੇ ਵਿਭਾਗਾਂ ਅਤੇ ਸੰਸਥਾਵਾਂ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ,ਤਾਂ ਜੋ ਲੋਕਾਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Advertisements

LEAVE A REPLY

Please enter your comment!
Please enter your name here