ਹਰੇਕ ਸ਼ੁਕਰਵਾਰ ਡ੍ਰਾਈਡੇਅ ਦੇ ਤੌਰ ਤੇ ਮਨਾਇਆ ਜਾਵੇ: ਸਿਵਲ ਸਰਜਨ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ, ਚਿਕਨਗੂਣੀਆ ਤੋਂ  ਬਚਾਅ ਲਈ ਸਿਵਲ ਸਰਜਨ ਡਾ.ਪ੍ਰੀਤ ਮੋਹਿੰਦਰ ਸਿੰਘ ਜੀ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਨਗਰ ਨਿਗਮ ਦੀ ਟੀਮ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਸ਼ਹਿਰੀ ਖੇਤਰ ਦੇ ਘਰਾਂ ਦਾ ਸਰਵੇਖਣ ਕੀਤਾ ਗਿਆ ਅਤੇ  ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸੁਚੇਤ ਕੀਤਾ ਗਿਆ।ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਸਿਵਲ ਸਰਜਨ ਡਾ.ਪ੍ਰੀਤ ਮੋਹਿੰਦਰ ਸਿੰਘ ਜੀ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੇ ਐਂਟੀ ਲਾਰਵਾ ਵਿੰਗ ਵੱਲੋਂ ਨਗਰ ਨਿਗਮ ਦੀ ਟੀਮ ਦੇ ਸਹਿਯੋਗ ਨਾਲ ਕੁੱਲ 10 ਟੀਮਾਂ ਨੇ ਹੁਸ਼ਿਆਰਪੁਰ ਸ਼ਹਿਰ ਦੇ 892 ਘਰਾਂ ਦਾ ਸਰਵੇਖਣ ਕੀਤਾ। ਇਨ੍ਹਾਂ ਘਰਾਂ ਵਿੱਚ 5931ਕੰਟੇਨਰ ਚੈਕ ਕੀਤੇ ਗਏ ਜਿਨ੍ਹਾਂ ਵਿੱਚੋਂ 34 ਕੰਟੇਨਰਾਂ ਵਿੱਚ ਲਾਰਵਾ ਪਾਇਆ ਗਿਆ ਜੋ ਕਿ ਮੌਕੇ ਤੇ ਹੀ ਟੀਮਾਂ ਵੱਲੋਂ ਨਸ਼ਟ ਕਰਵਾਇਆ ਗਿਆ।

Advertisements

ਹੁਣ ਤੱਕ ਸ਼ਹਿਰ ਵਿੱਚ ਕੁੱਲ 30 ਚਲਾਨ ਕੱਟੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਘਰ ਘਰ ਵਿਜ਼ਿਟ ਦੌਰਾਨ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ ਆਦਿ ਵਿੱਚ ਜਮਾ ਪਾਣੀ ਨੂੰ ਨਸ਼ਟ ਕਰਵਾਕੇ, ਪੂਰੀ ਤਰ੍ਹਾਂ ਖੁਸ਼ਕ (ਡਰਾਈ) ਰੱਖਣ ਲਈ ਕਿਹਾ ਜਾਂਦਾ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖਤਮ ਕੀਤਾ ਜਾਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆ ਆਦਿ ਤੋਂ ਬਚਾਅ ਲਈ ਜਰੂਰੀ ਹੈ ਕਿ ਆਪਣੇ ਆਪ ਦਾ ਮੱਛਰ ਤੋਂ ਬਚਾਅ ਕੀਤਾ ਜਾਵੇ। ਇਸ ਲਈ ਜਰੂਰੀ ਹੈ ਇਸਦੇ ਪੈਦਾ ਹੋਣ ਦੇ ਕਾਰਣਾਂ ਦੀ ਰੋਕਥਾਮ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਹਰ ਹਫਤੇ ਸ਼ੁਕਰਵਾਰ ਵਾਲੇ ਦਿਨ ਮੱਛਰਾਂ ਦੇ ਲਾਰਵੇ ਦੇ ਪੈਦਾ ਹੋਣ ਵਾਲੀ ਥਾਂਵਾਂ (ਜਿਵੇਂ ਕੂਲਰ, ਗਮਲੇ ਫਰਿਜ਼ਾਂ ਦੀਆਂ ਟੇ੍ਰਆਂ ਆਦਿ) ਨੂੰ ਸਾਫ ਕਰਨ ਤੇ ਸੁਕਾਉਣ ਲਈ ਸਮਰਪਿਤ ਕਰੀਏ। ਮੱਛਰ ਦੇ ਕਟੱਣ ਤੋਂ ਬਚਾਅ ਲਈ ਦਿਨ ਵਿੱਚ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ ਨਾਲ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਅਤੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਤਾਕਿ ਅਸੀਂ ਇਨਾਂ ਬੀਮਾਰੀਆਂ ਤੋਂ ਬੱਚ ਸਕੀਏ।ਕਿਸੇ ਵੀ ਤਰ੍ਹਾਂ ਦੇ ਬੁਖਾਰ ਹੋਣ ਦੀ ਸਥਿਤੀ ਵਿੱਚ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾਂ ਸਰਕਾਰੀ ਹਸਪਤਾਲ ਵਿੱਚ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ, ਚਿਕਨਗੁਨੀਆ ਅਤੇ ਮਲੇਰੀਆ ਆਦਿ ਬੈਕਟਰ ਬੋਰਨ ਬੀਮਾਰੀਆਂ ਦੇ ਟੈਸਟ ਅਤੇ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ।

LEAVE A REPLY

Please enter your comment!
Please enter your name here