ਸਿਹਤ ਵਿਭਾਗ ਅੰਦਰ ਲੰਬੇ ਸਮੇ ਤੋਂ ਕੰਮ ਕਰ ਰਹੇ ਦਰਜਾ-4 ਦੇ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਤੇ ਪ੍ਰਮੋਸ਼ਨ ਦਿੱਤੀ ਜਾਵੇ: ਰਾਮ ਪ੍ਰਸ਼ਾਦ

ਫ਼ਿਰੋਜ਼ਪੁਰ (ਦ ਸਟੈਲਰ ਨਿਊਜ਼): ਜਿਲ੍ਹਾ ਫਿਰੋਜ਼ਪੁਰ ਦੀ ਕਲਾਸ ਫੋਰਥ ਗੋਰਮਿੰਟ ਇੰਪਲਾਈਜ ਯੂਨੀਅਨ ਅਤੇ ਪੰਜਾਬ ਸੁਬਾਰੀਨੇਟ ਸਰਵਿਸ ਫੈਡਰੇਸ਼ਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਾਮ ਪ੍ਰਸ਼ਾਦ ਨੇ ਇਕ ਪ੍ਰੈਸ ਬਿਆਨ ਜਾਰੀ ਕਰਦਿਆ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਿਹਤ ਵਿਭਾਗ ਅੰਦਰ ਲੰਬੇ ਸਮੇ ਤੋਂ ਦਰਜਾ-4 ਦੇ ਅਹੁੱਦੇ ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਬਿਨਾਂ ਕਿਸੇ ਸ਼ਰਤ ਤੇ ਪ੍ਰਮੋਸ਼ਨ ਦਿੱਤੀ ਜਾਵੇ । 

Advertisements

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ  ਮਹਿੰਗਾਈ ਭੱਤੇ  ਦੀਆਂ ਕਿਸ਼ਤਾਂ ਅਤੇ ਬਕਾਏ ਰੋਕੇ ਹੋਏ ਹਨ ਜਿਸ ਨੂੰ ਜਲਦੀ ਰਲੀਜ ਕੀਤਾ ਜਾਵੇ, ਸਮੁੱਚੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇ ਘੇਰੇ ਵਿੱਚ ਲਿਆਦਾ ਜਾਵੇ, ਮੁਲਾਜ਼ਮਾਂ ਦੀ ਰੈਗੂਲਰ ਭਰਤੀ ਕਰਨ ਦੀ ਥਾਂ ਪ੍ਰੋਬੇਸ਼ਨ ਪੀਰੀਅਡ ਦੇ ਨਾਂ ਉੱਤੇ ਤਿੰਨ ਸਾਲ ਆਰਥਿਕ ਸ਼ੋਸ਼ਣ ਕਰਨਾ ਬੰਦ ਕੀਤਾ ਜਾਵੇ, ਪੰਜਾਬ ਸਰਕਾਰ ਵਿਕਾਸ ਦੇ ਨਾਮ ਮੁਲਾਜਮਾ ਕੋਲੋ 200 ਰੁਪਏ ਵਿਕਾਸ ਟੈਕਸ ਵਸੂਲ ਰਹੀ ਹੈ ਜੋ ਕਿ ਮੁਲਾਜਮਾਂ ਨਾਲ ਨਾਇਨਸਾਫੀ ਹੈ ਅਤੇ ਇਸ ਨੂੰ ਜਲਦੀ ਹੀ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੱਚੇ ਕਾਮੇ ਜਲਦੀ ਪੱਕੇ ਕੀਤੇ ਜਾਣ ਅਤੇ ਪੇ-ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕੇ ਦੇ ਮੁਲਾਜਮਾਂ ਦਾ ਬਾਰਡਰ ਭੱਤਾ ਅਤੇ ਪੇਂਡੂ ਭੱਤਾ ਬੰਦਾ ਕੀਤਾ ਗਿਆ ਹੈ ਉਸ ਨੂੰ ਜਲਦੀ ਹੀ ਬਹਾਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 1-1-2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਡੀਏ ਦੀ ਬਕਾਇਆ ਕਿਸ਼ਤਾਂ ਜਾਰੀ ਕਰਨ ਤੋਂ ਪੰਜਾਬ ਸਰਕਾਰ ਆਨੇ-ਬਹਾਨੇ ਟਾਲਾ ਵੱਟ ਰਹੀ ਹੈ ਜਿਸ ਕਾਰਨ ਪੰਜਾਬ ਦੇ ਮੁਲਾਜਮਾ ਵਿਚ ਭਾਰੀ ਰੋਸ ਪਾਈਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦਾ ਸਮੂਹ ਕਲੈਰੀਕਲ ਅਮਲਾ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਕਰਵਾਉਣ ਲਈ 10 ਅਕਤੂਬਰ ਤੋਂ 15 ਅਕਤੂਬਰ ਤੱਕ ਕਲਮ ਛੋੜ ਅਤੇ ਕੰਪਿਊਟਰ ਬੰਦ ਦੀ ਹੜਤਾਲ ਕਰਨ ਜਾ ਰਿਹਾ ਹੈ ਜਿਸ ਦੀ ਜਿਲ੍ਹਾ ਕਲਾਸ ਫੋਰਥ ਯੂਨੀਅਨ ਅਤੇ ਪੰਜਾਬ ਸੁਬਾਰੀਨੇਟ ਸਰਵਿਸ ਫੈਡਰੇਸ਼ਨ ਯੂਨੀਅਨ ਪੂਰੀ ਤਰਾਂ ਕਲੈਰੀਕਲ ਕਾਮੀਆ ਦੇ ਨਾਲ ਹਮਾਇਤ ਤੇ ਰਹੇਗੀ।

LEAVE A REPLY

Please enter your comment!
Please enter your name here