ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਕਪੂਰਥਲਾ ਦੇ ਸਮੂਹ ਸਰਕਾਰੀ ਦਫਤਰਾਂ ਵਿਚ ਕੰਮਕਾਜ ਬੰਦ ਰਿਹਾ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪੰਜਾਬ ਸਰਕਾਰ ਵੱਲੋਂ ਚੌਣਾਂ ਤੋਂ ਪਹਿਲਾਂ ਮੁਲਾਜਮਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ ਰੋਹ ਵਜੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵਲੋਂ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਜਿਲਾ ਕਪੂਰਥਲਾ ਦੇ ਸਮੂਹ ਸਰਕਾਰੀ ਦਫਤਰਾਂ ਵਿਚ ਕੰਮਕਾਜ ਬੰਦ ਰਿਹਾ. ਕਲਮ ਛੋੜ ਹੜਤਾਲ ਨੂੰ ਕਾਮਯਾਬ ਕਰਨ ਲਈ ਪੰਜਾਬ ਸਟੇਟ ਮਿਨਿਸਟ੍ਰੀਅਲ ਸਰਵਿਸਜ਼ ਯੂਨੀਅਨ ਵਲੋਂ ਸਮੂਹ ਵਿਭਾਗਾਂ ਦਾ ਦੌਰਾ ਕੀਤਾ ਗਿਆ ਅਤੇ ਸਮੂਹ ਕਲੇਰਿਕੈਲ ਸਾਥੀਆਂ ਨੂੰ ਇਸ ਹੜਤਾਲ ਨੂੰ ਕਾਮਯਾਬ ਕਰਨ ਲਈ ਸਹਿਯੋਗ ਦੇਣ ਦੀ ਮੰਗ ਕੀਤੀ ਗਈ. ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕਲੇਰਿਕੈਲ ਸਾਥੀਆਂ ਦੀ ਮੀਟਿੰਗ ਨੂੰ ਸੰਬੋਧਿਤ ਕਰਦੇ ਹੋਏ ਜਿਲਾ ਪਰਧਾਨ ਸੰਗਤ ਰਾਮ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਵਾਅਦੇ ਕੀਤੇ ਗਏ ਸੀ ਕਿ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ, ਇਸਦੇ ਨਾਲ ਹੀ ਪੇ- ਕਮਿਸ਼ਨ ਸੋਧ ਕੇ, ਪੇ ਕਮਿਸ਼ਨ ਦਾ ਬਕਾਇਆ ਅਤੇ ਡੀ.ਏ ਦੀਆਂ ਕਿਸ਼ਤਾਂ ਆਉਂਦੇ ਹੀ ਜਾਰੀ ਕੀਤੀਆਂ ਜਾਣਗੀਆਂ ਪਰੰਤੂ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਮੁਨਕਰ ਹੋ ਰਹੀ ਹੈ।

Advertisements

ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਅੜੀਅਲ ਰਵਈਏ ਕਰਨ ਮੁਲਾਜਮਾਂ ਨੂੰ ਹੜਤਾਲ ਕਰਨ ਲਈ ਮਜਬੂਰ ਕੀਤਾ ਹੈ. ਉਨ੍ਹਾਂ ਕਿਹਾ ਕਿ ਅਜੇ ਇਹ ਕਲਮ ਛੋੜ ਹੜਤਾਲ 15 ਅਕਤੂਬਰ ਤਕ ਹੈ, ਅਗਰ ਸਰਕਾਰ ਨੇ ਮੰਗਾ ਵੱਲ ਗੋਰ ਨਾ ਕੀਤਾ ਤਾਂ ਇਹ ਹੜਤਾਲ ਹੋਰ ਲੰਬੇ ਸਮੇਂ ਲਈ ਕੀਤੀ ਜਾਵੇਗੀ। ਇਸ ਮੌਕੇ ਜਨਰਲ ਸਕੱਤਰ ਮਨਦੀਪ ਸਿੰਘ, ਡੀਸੀ ਦਫਤਰ ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ ਚੀਮਾ, ਸਿੱਖਿਆ ਵਿਭਾਗ ਪ੍ਰਧਾਨ ਉਂਕਾਰ ਸਿੰਘ, ਹਰਮਿੰਦਰ ਕੁਮਾਰ, ਆਬਕਾਰੀ ਵਿਭਾਗ ਦੇ ਭੁਪਿੰਦਰ ਸਿੰਘ, ਯੋਗੇਸ਼ ਤਲਵਾਰ, ਵਿਨੋਦ ਕੁਮਾਰ, ਮਨੀਸ਼ ਬਹਿਲ, ਸੂਰਜ, ਸਰਿਤਾ ਬਹਿਲ, ਸੁਖਜਿੰਦਰ ਸਿੰਘ ਤੇ ਹਰਬੰਸ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here