ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ 50 ਹਜ਼ਾਰ ਮੀਟ੍ਰਿਕ ਟਨ ਤੋਂ ਪਾਰ: ਸੰਦੀਪ ਹੰਸ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 70 ਖਰੀਦ ਕੇਂਦਰਾਂ ਵਿਚੋਂ 67 ਖਰੀਦ ਕੇਂਦਰਾਂ ਵਿਚ ਹੁਣ ਤੱਕ ਝੋਨੇ ਦੀ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿਚ 50237 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 48562 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 19028 ਮੀਟ੍ਰਿਕ ਟਨ, ਮਾਰਕਫੈਡ ਵਲੋਂ 12469, ਪਨਸਪ ਵਲੋਂ 8833, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 4432, ਐਫ.ਸੀ.ਆਈ. ਵਲੋਂ 3441 ਅਤੇ ਵਪਾਰੀਆਂ ਵਲੋਂ 359 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।

Advertisements

ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਾਬੰਦੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।

LEAVE A REPLY

Please enter your comment!
Please enter your name here