ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਜ਼ ਯੂਨੀਅਨ ਦੀ ਕਲਮ ਛੋੜ ਹੜਤਾਲ ਜਾਰੀ

ਕਪੂਰਥਲਾ ( ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਸਮੂਹਿਕ ਛੁੱਟੀ ਅਤੇ ਕਲਮ ਛੋੜ ਹੜਤਾਲ ਤੇ ਚਲ ਰਹੇ ਕਪੂਰਥਲਾ ਜਿਲਾ ਦੇ ਸਮੂਹ ਕਲੇਰਿਕੈਲ ਕਾਮਿਆਂ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰ ਸਰਕਾਰ ਦਾ ਪਿਟ ਸਿਆਪਾ ਕੀਤਾ । ਜਿਲਾ ਪ੍ਰਧਾਨ ਸੰਗਤ ਰਾਮ, ਅਗਵਾਈ ਵਿਚ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਕੀਤਾ। ਆਪਣੇ ਸੰਬੋਧਨ ਵਿਚ ਯੂਨੀਅਨ ਅਹੁਦੇਦਾਰਾਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਝੂਠੇ ਲਾਰਿਆਂ ਦੀ ਸਰਕਾਰ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਖੁਦ ਧਰਨਿਆਂ ਵਿੱਚ ਸ਼ਾਮਲ ਹੋ ਕੇ ਬਿਆਨ ਦਿੰਦੇ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਤੇ ਮੁਲਾਜਮਾਂ ਦੀਆਂ ਹਰ ਮੰਗਾ ਮੰਨੀਆਂ ਜਾਣਗੀਆਂ ਪਰ ਜਦ ਹੁਣ ਸਰਕਾਰ ਬਣਨ ਦੇ 7 ਮਹੀਨੇ ਬਾਅਦ ਵੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਮਜਬੂਰਨ ਸੰਘਰਸ਼ ਸ਼ੁਰੂ ਕਰਨਾ ਪਿਆ ਹੈ।

Advertisements

ਜਦ ਤਕ ਸਰਕਾਰ ਮੁਲਾਜਮਾਂ ਨੂੰ ਉਨ੍ਹਾਂ ਦੇ ਜਾਇਜ ਹੱਕ ਨਹੀਂ ਦਿੰਦੀ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ । ਇਸ ਮੌਕੇ ਜਿਲਾ ਜਨਰਲ ਸਕੱਤਰ ਮਨਦੀਪ ਸਿੰਘ, ਰੋਜਗਾਰ ਵਿਭਾਗ ਤੋਂ ਗੁਰਿੰਦਰ ਸਿੰਘ, ਮੀਤ ਪ੍ਰਧਾਨ ਵਿਨੋਦ ਬਾਵਾ, ਕੈਸ਼ੀਅਰ ਜਤਿੰਦਰ ਕੁਮਾਰ, ਸਤਵੰਤ ਕੌਰ, ਮਨੀਸ਼ ਕੁਮਾਰ, ਰਾਜੇਸ਼ ਕੁਮਾਰ, ਮੋਹਿਤ ਰਾਜਪੂਤ, ਯੋਗੇਸ਼ ਤਲਵਾਰ ਅਤੇ ਬਲਬੀਰ ਸਿੰਘ ਆਦਿ ਹਾਜਰ ਸਨ ।

LEAVE A REPLY

Please enter your comment!
Please enter your name here