ਜ਼ਿਲ੍ਹਾ ਗੁਰਦਾਸਪੁਰ ਦੀਆਂ ਅਦਾਲਤਾਂ ਵਿੱਚ 12 ਨਵੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ: ਸੈਸ਼ਨ ਜੱਜ ਅਗਰਵਾਲ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਅਗਲੀ ਕੌਮੀ ਲੋਕ ਅਦਾਲਤ 12 ਨਵੰਬਰ, 2022 ਨੂੰ ਲਗਾਈ ਜਾਵੇਗੀ। ਰਾਸ਼ਟਰੀ ਲੋਕ ਅਦਾਲਤ ਦੀਆਂ ਤਿਆਰੀਆਂ ਸਬੰਧੀ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਪਰਮਿੰਦਰ ਸਿੰਘ ਰਾਏ, ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਜੇਲ ਸੁਪਰਡੈਂਟ ਆਰ. ਐੱਸ. ਹੁੰਦਲ, ਜ਼ਿਲ੍ਹਾ ਅਟਾਰਨੀ ਏ.ਐੱਸ ਸੰਧੂ, ਐੱਸ.ਪੀ. (ਡੀ) ਸ. ਪ੍ਰਿਥੀਪਾਲ ਸਿੰਘ, ਡੀ.ਐੱਸ.ਪੀ. ਬਟਾਲਾ ਪਰਵਿੰਦਰ ਕੌਰ, ਸਮਾਜ ਸੇਵੀ ਸ੍ਰੀਮਤੀ ਨੀਲਮ ਮਹੰਤ, ਸ੍ਰੀਮਤੀ ਸੁਰਿੰਦਰ ਕੌਰ ਪੰਨੂ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸ੍ਰੀ ਰਾਕੇਸ਼ ਕੁਮਾਰ ਸ਼ਰਮਾਂ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ।

Advertisements

ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਜਿੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ (ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਮਸਲੇ), ਦੀਵਾਨੀ, ਪਾਣੀ ਦੇ ਬਿੱਲ ਸਬੰਧੀ ਕੇਸ, ਕ੍ਰਿਮੀਨਲ ਕਪਾਊਂਡੇਬਸ ਕੇਸ, ਚੈੱਕ ਬਾਊਂਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ, ਟ੍ਰਿਬਿਊਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫ਼ਿਕ ਚਲਾਨ, ਲੇਬਰ ਝਗੜੇ, ਬਿਜਲੀ ਦੇ ਬਿੱਲ ਸਬੰਧੀ ਕੇਸ, ਐੱਮ.ਏ.ਸੀ.ਟੀ. ਕੇਸ, ਬੈਂਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸ ਆਦਿ ਨੂੰ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਨਿਪਟਾਉਣ ਲਈ ਸੁਣਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਅਦਾਲਤਾਂ ਵਿੱਚ ਲੰਬਿਤ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਗਾਉਣ ਲਈ ਸਬੰਧਿਤ ਅਦਾਲਤ ਦੇ ਜੱਜ ਅਤੇ ਜਿਹੜੇ ਝਗੜੇ-ਵਿਵਾਦ ਅਦਾਲਤਾਂ ਵਿੱਚ ਲੰਬਿਤ ਨਹੀ ਹਨ, ਸਬੰਧੀ ਦਰਖਾਸਤ ਸਾਦੇ ਕਾਗਜ਼ ’ਤੇ ਲਿਖ ਕੇ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੇਸ਼ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫੈਸਲੇ ਦੇ ਖਿਲਾਫ ਕੋਈ ਅਪੀਲ ਨਹੀ ਹੋ ਸਕਦੀ। ਲੋਕ ਅਦਾਲਤ ਦੇ ਫੈਸਲੇ ਅੰਤਿਮ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫ਼ੀਸ ਵੀ ਵਾਪਸ ਮਿਲ ਜਾਂਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਇਸ ਕੌਮੀ ਲੋਕ ਅਦਾਲਤ ਵਿੱਚ ਫੈਸਲਾ ਕਰਵਾ ਕੇ ਵੱਧ ਤੋਂ ਵੱਧ ਲਾਭ ਉਠਾਉਣ।    

LEAVE A REPLY

Please enter your comment!
Please enter your name here