ਖੂਨਦਾਨ ਆਪਣੇ ਆਪ ਵਿੱਚ ਇੱਕ ਵਿਲੱਖਣ ਦਾਨ: ਡਾ.ਪ੍ਰੀਤ ਮੋਹਿੰਦਰ ਸਿੰਘ 

 

ਹੁਸ਼ਿਆਰਪੁਰ  (ਦ ਸਟੈਲਰ ਨਿਊਜ਼)।  ਖੂਨਦਾਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਵਿਚ ਸਵੈ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੱਖ ਵੱਖ ਧਰਮਾਂ ਦੇ ਵਿਅਕਤੀਆਂ ਨੇ ਇਕੋ ਵੇਲੇ ਆਪਣਾ ਖੂਨਦਾਨ ਕਰਕੇ ਸਰਬ-ਸਾਂਝੀਵਾਲਤਾ ਦੀ ਮਿਸਾਲ ਕਾਇਮ ਕੀਤੀ। ਇਹਨਾਂ  ਵੀਰਾਂ  ਦੁਆਰਾ ਕੀਤੇ ਇਸ ਪਵਿੱਤਰ ਅਤੇ ਸ਼ਲਾਘਾਯੋਗ ਕਾਰਜ ਨੂੰ ਅਤੇ ਇਸ ਮੁਹਿੰਮ ਵਿੱਚ ਸਵੈ-ਸੇਵੀ ਸੰਸਥਾਵਾਂ ਦੇ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ  ਸਿਵਲ ਸਰਜਨ ਹੁਸ਼ਿਆਰਪੁਰ ਡਾ.ਪ੍ਰੀਤ ਮੋਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਵਿਖੇ ਇਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।

Advertisements

ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ.ਪ੍ਰੀਤ ਮੋਹਿੰਦਰ ਸਿੰਘ ਨੇ ਖੂਨਦਾਨ ਕਰਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਖੂਨਦਾਨ ਮਹਾਂ ਦਾਨ ਹੈ। ਸਹੀ ਸਮੇਂ ਤੇ ਖੂਨ ਦੀ ਉਪਲੱਭਦਤਾ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਕਿਸੇ ਦੀ ਜਿੰਦਗੀ ਬਚਾਉਣਾ ਮਨੁੱਖ ਦਾ ਮਾਨਵਤਾ ਪ੍ਰਤੀ ਸਰਵਉੱਚ ਧਰਮ ਹੈ। ਸੰਸਾਰ ਵਿਚ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਵੇਲੇ ਖੂਨ ਦੀ ਲੋੜ ਪੈ ਸਕਦੀ ਹੈ। ਖੂਨਦਾਨ ਆਪਣੇ ਆਪ ਵਿਚ ਇੱਕ ਵਿਲੱਖਣ ਦਾਨ ਹੋਣ ਕਰਕੇ ਸਾਂਝੀਵਾਲਤਾ ਦਾ ਸੁਨੇਹਾ ਦਿੰਦਾ ਹੈ। ਉਨਾਂ ਇਹ ਵੀ ਦੱਸਿਆ ਕਿ 18 ਸਾਲ ਦੀ ਉਮਰ ਤੋਂ 65 ਸਾਲ ਦੀ ਉਮਰ ਤੱਕ ਦਾ ਕੋਈ ਵੀ ਵਿਅਕਤੀ ਖੂਨਦਾਨ ਕਰ ਸਕਦਾ ਹੈ।

ਇਸ ਮੌਕੇ ਬੀ.ਟੀ.ਓ. ਡਾ. ਵੈਸ਼ਾਲੀ ਵਰਮਾ ਨੇ ਸਮੂਹ ਖੂਨਦਾਨਦਾਤਾਵਾਂ ਨੂੰ ਇਸ ਸਵੈ-ਇਛੁੱਕ ਮੁਹਿੰਮ ਦਾ ਵਡਮੁੱਲਾ ਅੰਗ ਬਨਣ ਅਤੇ ਸਮੂਹ ਸਵੈ-ਸੇਵੀ ਸੰਸਥਾਵਾਂ ਵਲੋਂ ਦਿੱਤੇ ਉਨ੍ਹਾਂ ਦੇ ਪੂਰਣ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਹੋਰ ਲੋਕਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਲਈ ਕਿਹਾ।   ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਪਵਨ ਕੁਮਾਰ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਡਾ. ਸਵਾਤੀ ਸ਼ੀਮਾਰ ਤੇ ਡਾ. ਸੁਨੀਲ ਭਗਤ, ਖੂਨਦਾਨੀ ਸ਼੍ਰੀ ਬਹਾਦਰ ਸਿੰਘ ਅਤੇ ਸਵੈ-ਸੇਵੀ ਸੰਸਥਾਵਾਂ ਵਿੱਚ ਬੀ.ਆਰ ਅੰਬੇਦਕਰ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਸ਼੍ਰੀ ਸੁਖਮਨੀ ਸਾਹਿਬ ਨਿਸ਼ਕਾਮ ਸੇਵਾ ਸੁਸਾਇਟੀ ਮਾਹਿਲਪੁਰ, ਸੰਤ ਨਿਰੰਕਾਰੀ ਮਿਸ਼ਨ ਹੁਸ਼ਿਆਰਪੁਰ, ਇੰਟਰਨੈਸ਼ਨਲ ਟ੍ਰੈਕਟਰ ਹੁਸ਼ਿਆਰਪੁਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here