ਪ੍ਰੋ. ਗੁਰਮੀਤ ਸਿੰਘ ਨੇ ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਵਿੱਚ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ

ਤਲਵਾੜਾ(ਦ ਸਟੈਲਰ ਨਿਊਜ਼), ਰਿਪੋਰਟ- ਪ੍ਰਵੀਨ ਸੋਹਲ। ਮਹੰਤ ਰਾਮ ਪ੍ਰਕਾਸ਼ ਦਾਸ ਸਰਕਾਰੀ ਕਾਲਜ ਤਲਵਾੜਾ ਵਿੱਚ ਪ੍ਰੋ. ਗੁਰਮੀਤ ਸਿੰਘ ਨੇ ਮੰਗਲਵਾਰ ਨੂੰ ਨਵੇਂ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲ ਲਿਆ ਹੈ । ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸੀਮਾ ਜੱਸਲ , ਰਜਿਸਟਰਾਰ ਪ੍ਰੋ. ਅਜੈ ਕੁਮਾਰ ਅਰਸ਼ ਅਤੇ ਸਟਾਫ਼ ਮੈਂਬਰਾਂ ਨੇ ਨਵੇਂ ਆਏ ਪਿ੍ੰਸੀਪਲ ਪ੍ਰੋ. ਗੁਰਮੀਤ ਸਿੰਘ ਦਾ ਨਿੱਘਾ ਸੁਆਗਤ ਕੀਤਾ ਅਤੇ ਸ਼ੁਭਕਾਮਨਾਵਾਂ ਦਿੱਤੀਆਂ । ਇਸ ਤੋਂ ਪਹਿਲਾਂ ਪ੍ਰੋ. ਗੁਰਮੀਤ ਸਿੰਘ ਸਰਕਾਰੀ ਕਾਲਜ ਟਾਂਡਾ ਵਿੱਚ ਭੌਤਿਕ ਵਿਗਿਆਨ ਵਿਭਾਗ ਵਿੱਚ ਐਸੋਸੀਏਟ ਪ੍ਰੋਫੈਸਰ ਵਜੋਂ ਕੰਮ ਕਰ ਰਿਹੇ ਸੀ । ਪ੍ਰੋ. ਸਿੰਘ ਨੇ ਕਿਹਾ ਕਿ ਉਹ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣਗੇ ਅਤੇ ਉਨ੍ਹਾਂ ਦਾ ਮੁੱਖ ਉਦੇਸ਼ ਅਨੁਸ਼ਾਸਨ ਨਾਲ ਸੰਸਥਾ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣਾ ਹੋਵੇਗਾ ।

Advertisements

ਇਸ ਦੇ ਨਾਲ ਹੀ ਉਸਦਾ ਦੂਜਾ ਟੀਚਾ ਕਾਲਜ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੋਵੇਗਾ । ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਗਗਨਦੀਪ ਕੌਰ, ਸਾਬਕਾ ਪ੍ਰਿੰਸੀਪਲ ਅਨੂਪ ਸਿੰਘ ਮੁਲਤਾਨੀ, ਵਿਕਰਮ ਸਿੰਘ ਵਿਰਕ, ਰਾਮ ਤੀਰਥ ਸਿੰਘ, ਪਰਮਿੰਦਰ ਕੌਰ, ਪ੍ਰਿੰਸੀਪਲ ਅਮਰਜੀਤ ਸਿੰਘ,ਕਾਲਜ ਦੇ ਸਾਬਕਾ ਡੀ.ਡੀ.ਓ ਡਾ ਕਸ਼ਮੀਰੀ ਲਾਲ,ਪ੍ਰੋ. ਦਰਪਣ ਚੌਧਰੀ, ਪ੍ਰੋ. ਪ੍ਰੀਤੀ ਚੌਧਰੀ, ਪ੍ਰੋ. ਜਸਵੰਤ ਸਿੰਘ, ਪ੍ਰੋ. ਗੁਰਜਿੰਦਰ ਸਿੰਘ,ਪ੍ਰੋ ਮਨੀਸ਼ਾ ਸ਼ਰਮਾ, ਪ੍ਰੋ. ਸੁਸ਼ਮਾ ਦੇਵੀ,ਪ੍ਰੋ. ਦਵਿੰਦਰਪਾਲ ਸਿੰਘ,ਪ੍ਰੋ ਮੁਨੀਸ਼ ਕਸ਼ਿਯਪ, ਸ਼ਬਨਮ ਕੁਮਾਰ, ਗੁਰਦਿਆਲ ਸਿੰਘ, ਬਖਸ਼ੀਸ਼ ਸਿੰਘ,ਅਜੈ ਕੁਮਾਰ ਆਦਿ ਕਾਲਜ ਮੈਂਬਰ ਹਾਜ਼ਰ ਸਨ ।

LEAVE A REPLY

Please enter your comment!
Please enter your name here