ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ

ਫਿਰੋਜ਼ਪੁਰ/ ਜ਼ੀਰਾ , (ਦ ਸਟੈਲਰ ਨਿਊਜ਼)। ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਜਿਨ੍ਹਾਂ ਦੀ ਡਿਊਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ੀਰੇ ਦੇ ਪਿੰਡ ਮਨਸੂਰ ਵਾਲ ਕਲਾਂ ਦੀ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ ਫੈਕਟਰੀ ਦੇ ਬਾਹਰ ਲੱਗੇ ਧਰਨੇ ਸਬੰਧੀ ਇਲਾਕੇ ਦੀਆਂ ਪੰਚਾਇਤਾਂ/ਧਰਨਾਕਾਰੀਆਂ ਨਾਲ ਗੱਲਬਾਤ ਕਰਨ ਦੀ ਲਗਾਈ ਗਈ ਸੀ, ਸਬੰਧੀ ਵਿਧਾਇਕ ਭੁੱਲਰ ਨੇ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸਾਰੀ ਸਥਿਤੀ ਤੋਂ ਜਾਣੂ ਕਰਵਾਇਆ ।

Advertisements

ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਜ਼ੀਰਾ ਹਲਕੇ ਦੇ ਪਿੰਡ ਮਨਸੂਰ ਵਾਲ ਕਲਾਂ, ਰਟੋਲ ਰੋਹੀ, ਬੰਡਾਲਾ ਪੁਰਾਣਾ, ਸੇਖਵਾਂ ਸਮੇਤ ਸ਼ਰਾਬ ਫੈਕਟਰੀ ਦੇ ਨਾਲ ਲੱਗਦੇ ਹੋਰ ਪਿੰਡਾਂ ਦੀਆਂ ਪੰਚਾਇਤਾਂ ਤੇ ਇਲਾਕਾ ਨਿਵਾਸੀਆਂ/ਪੰਚਾਇਤਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਇਸ ਉਪਰੰਤ ਉਨ੍ਹਾਂ ਵਲੋਂ ਇਲਾਕਾ ਨਿਵਾਸੀਆਂ ਦੇ ਨਾਲ ਹੀ ਸ਼ਰਾਬ ਫੈਕਟਰੀ ਦੇ ਬਾਹਰ ਲੱਗੇ ਧਰਨੇ ‘ਤੇ ਬੈਠੀਆਂ ਸੰਗਤਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਉਨ੍ਹਾਂ ਦੇ ਸਾਰਥਿਕ ਹੱਲ ਦਾ ਭਰੋਸਾ ਵੀ ਦਵਾਇਆ।

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਲਾਕੇ ਦੀਆਂ ਪੰਚਾਇਤਾਂ/ਇਲਾਕਾ ਨਿਵਾਸੀਆਂ, ਵੱਖ-ਵੱਖ ਜਥੇਬੰਦੀਆਂ ਨਾਲ ਹੋਈ ਗੱਲਬਾਤ ਸਬੰਧੀ ਮੁੱਖ ਮੰਤਰੀ ਨੂੰ ਅੱਜ ਜਾਣੂ ਕਰਵਾਇਆ ਗਿਆ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਜਿੱਥੇ ਰਾਜ ਦੀ ਤਰੱਕੀ ਤੇ ਵਿਕਾਸ ਲਈ ਵਚਨਬੱਧ ਹਨ ਉੱਥੇ ਹੀ ਉਨ੍ਹਾਂ ਵੱਲੋਂ ਰਾਜ ਨਾਲ ਸਬੰਧਤ ਹਰ ਤਰ੍ਹਾਂ ਦੇ ਮਸਲੇ ਸਬੰਧੀ ਸਬੰਧਿਤ ਧਿਰਾਂ ਨਾਲ ਬੈਠ ਕੇ ਉਨ੍ਹਾਂ ਦਾ ਸਾਰਥਿਕ ਹੱਲ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਹੀ ਮੁੱਖ ਮੰਤਰੀ ਵਲੋਂ ਇਲਾਕੇ ਦੀਆਂ ਪੰਚਾਇਤਾਂ/ਆਮ ਲੋਕਾਂ ਦੀ ਰਾਇ ਜਾਨਣ ਲਈ ਉਨ੍ਹਾਂ ਦੀ ਡਿਊਟੀ ਲਗਾਈ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਮਸਲੇ ਦੇ ਸਾਰਥਿਕ ਹੱਲ ਲਈ ਪੂਰੀ ਤਰ੍ਹਾਂ ਸਹਿਯੋਗ ਦੇ ਰਹੇ ਹਨ, ਜਦਕਿ ਇਸ ਸਬੰਧੀ ਮਾਣਯੋਗ ਅਦਾਲਤ ਦੇ ਆਦੇਸ਼ਾਂ ਦਾ ਵੀ ਸਾਰੀਆਂ ਧਿਰਾਂ ਨੂੰ ਸਨਮਾਨ ਕਰਨਾ ਚਾਹੀਦਾ ਹੈ।

LEAVE A REPLY

Please enter your comment!
Please enter your name here