ਪਿੰਡ ਮੰਨਣ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ।

ਕਪੂਰਥਲਾ, (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਪਿੰਡ ਮੰਨਣ ਵਿਖੇ ਭਗਵਾਨ ਵਾਲਮੀਕ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਵੇਰੇ ਸ਼੍ਰੀ ਰਮਾਇਣ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਉਪਰੰਤ ਭਾਈ ਸੁਖਵਿੰਦਰ ਸਿੰਘ ਆਦਰਾਮਾਨ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਹਾਜ਼ਰੀ ਲਗਵਾਉਂਦੇ ਹੋਏ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਪੰਜਾਬ ਗੁਰਪਾਲ ਸਿੰਘ ਇੰਡੀਅਨ, ਸੋਸ਼ਲ ਮੀਡੀਆ ਇੰਚਾਰਜ ਨਰਿੰਦਰ ਸਿੰਘ ਸੰਘਾ, ਈਵੈਂਟ ਇੰਚਾਰਜ ਗੁਰਦਾਵਰ ਸਿੰਘ ਖਾਲਸਾ, ਸਰਕਲ ਇੰਚਾਰਜ ਬਲਕਾਰ ਸਿੰਘ ਲਾਲਕਾ, ਸੀਨੀਅਰ ਆਗੂ ਸਰਵਣ ਸਿੰਘ ਸੰਘਾ , ਅਨਮੋਲ ਗਿੱਲ ਆਦਿ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

Advertisements

ਇਸ ਮੌਕੇ ਗੁਰਪਾਲ ਸਿੰਘ ਇੰਡੀਅਨ ਅਤੇ ਸੋਸ਼ਲ ਮੀਡੀਆ ਇੰਚਾਰਜ ਨਰਿੰਦਰ ਸਿੰਘ ਸੰਘਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਦੀ ਸਾਂਝੀ ਧਰਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ। ਇਸ ਮੌਕੇ ਪ੍ਰਧਾਨ ਸੰਦੀਪ ਮਾਨ ਮਲਕੀਤ ਸਿੰਘ , ਵਿਜੇ, ਗੁਰਮੇਲ ਸਿੰਘ, ਮੰਗਲ ਸਿੰਘ, ਮਹਿੰਦਰ ਸਿੰਘ, ਚਰਨਜੀਤ ਸਿੰਘ ਸਮੇਤ ਹੋਰ ਪ੍ਰਬੰਧਕਾਂ ਵੱਲੋਂ ਆਏ ਹੋਏ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਸੋਨੂੰ, ਅਮਨ, ਮਨੀ, ਲੱਖਾ, ਬੀਰਾ,ਗੋਪੀ, ਰਮਨ,ਸੋਡੀ,ਮੋਗਲੀ,ਕਾਲੂ, ਰਾਹੁਲ, ਪ੍ਰਦੀਪ ਸਮੇਤ ਹੋਰ ਪ੍ਰਬੰਧਕ, ਸੇਵਾਦਾਰ ਅਤੇ ਨਗਰ ਨਿਵਾਸੀ ਹਾਜ਼ਰ ਸਨ।

LEAVE A REPLY

Please enter your comment!
Please enter your name here