ਲਿੰਗ ਅਨੁਪਾਤ ‘ਚ ਸੁਧਾਰ ਲਿਆਉਣ ਲਈ ਲੋੜੀਂਦੀਆਂ ਗਤੀਵਿਧੀਆਂ ਹੋਰ ਤੇਜ ਕੀਤੀਆਂ ਜਾਣਗੀਆਂ-ਡਾ.ਰਾਜਿੰਦਰ ਪਾਲ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਮਾਦਾ ਭਰੂਣ ਹੱਤਿਆ ਨੂੰ ਰੋਕਣ ਲਈ ਬਣਾਏ ਐਕਟ ਦੀ ਕਿਸੇ ਵੀ ਤਰ੍ਹਾਂ ਨਾਲ ਉਲੰਘਣਾ ਨਾ ਹੋ ਸਕੇ, ਇਸ ਲਈ ਸਿਹਤ ਵਿਭਾਗ ਵਲੋਂ ਸਮੇਂ-ਸਮੇਂ `ਤੇ ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਰਾਹੀ ਸਕੈਨਿੰਗ ਸੈਂਟਰਾਂ ਅਤੇ ਹਸਪਤਾਲਾਂ ਦੇ ਰਿਕਾਰਡ ਦੀ ਜਾਂਚ ਕੀਤੀ ਜਾਂਦੀ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਿੰਦਰ ਪਾਲ ਨੇ ਪੀ.ਸੀ.ਪੀ.ਐਨ.ਡੀ.ਟੀ. ਜ਼ਿਲ੍ਹਾ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ।

Advertisements

ਸਿਵਲ ਸਰਜਨ ਡਾ. ਰਾਜਿੰਦਰ ਪਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਮੈਂਬਰਾਂ ਵੱਲੋਂ ਜ਼ਿਲ੍ਹੇ ਵਿੱਚ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਹੋਰ ਅਹਿਮ ਮੁੱਦਿਆਂ ਤੇ ਵੀ ਵਿਚਾਰ ਚਰਚਾ ਕੀਤੀ ਗਈ। ਇਸ ਦੌਰਾਨ ਸਿਵਲ ਸਰਜਨ ਨੇ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ ਅਤੇ ਕਰਨਾ ਗੈਰਕਾਨੂੰਨੀ ਹੈ। ਇਸ ਜ਼ੁਰਮ ਵਿੱਚ ਪਾਏ ਗਏ ਦੋਸ਼ੀਆਂ ਖਿਲਾਫ ਪੀ.ਸੀ.ਪੀ.ਐੇਨ.ਡੀ.ਟੀ. ਐੇਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਲੜਕੇ ਅਤੇ ਲੜਕੀ ਵਿੱਚ ਕੋਈ ਭੇਦ-ਭਾਵ ਨਹੀਂ ਕਰਨਾ ਚਾਹੀਦਾ ਹੈ ਤਾਂ ਜੋ ਸਮਾਜ ਵਿੱਚ ਲੜਕੀਆਂ ਦੀ ਸਥਿਤੀ ਨੂੰ ਹੋਰ ਵੀ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪੀ.ਸੀ. ਅਤੇ ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਲਈ ਸਿਹਤ ਵਿਭਾਗ ਵਚਨਬੱਧ ਹੈ ਅਤੇ ਇਸ ਵਚਨਬੱਧਤਾ ਨੂੰ ਮੁੱਖ ਰਖਦਿਆਂ ਵਿਭਾਗ ਵੱਲੋਂ ਗਠਿਤ ਟੀਮਾਂ ਦੁਆਰਾ ਸਕੈਨਿੰਗ ਸੈਂਟਰਾਂ ਵਿੱਚ ਸਮੇਂ-ਸਮੇਂ `ਤੇ ਇੰਸਪੈਕਸ਼ਨਾਂ ਵੀ ਕੀਤੀਆਂ ਜਾਂਦੀਆਂ ਹਨ।ਇਸ ਮੌਕੇ ਕਾਰਜਕਾਰੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ-ਕਮ-ਨੋਡਲ ਅਫਸਰ ਡਾ. ਪੂਜਾ, ਕਾਰਜਕਾਰੀ ਐੱਸ.ਐੱਮ.ਓ. ਡਾ.ਗੁਰਮੇਜ ਗੁਰਾਇਆ, ਡਾ.ਡੇਵਿਡ, ਮਨਜਿੰਦਰ ਕੌਰ, ਨਵੀਨ ਸ਼ਰਮਾ, ਟੀਨਾ, ਰਜਨੀਕ ਕੌਰ, ਸੀਮਾ ਰਾਣੀ, ਸੁਰਿੰਦਰ ਕੁਮਾਰ ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here