ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 65,845 ਮੀਟ੍ਰਿਕ ਟਨ ਝੋਨੇ ਦੀ ਖਰੀਦ: ਸੰਦੀਪ ਹੰਸ


ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਲ 70 ਖਰੀਦ ਕੇਂਦਰਾਂ ਵਿਚੋਂ 68 ਖਰੀਦ ਕੇਂਦਰਾਂ ਵਿਚ ਹੁਣ ਤੱਕ ਝੋਨੇ ਦੀ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਬੀਤੇ ਦਿਨ ਤੱਕ ਮੰਡੀਆਂ ਵਿਚ 67,309 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 65,845 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਖਰੀਦੇ ਗਏ ਝੋਨੇ ਵਿਚੋਂ ਪਨਗਰੇਨ ਵਲੋਂ 25549 ਮੀਟ੍ਰਿਕ ਟਨ, ਮਾਰਕਫੈਡ ਵਲੋਂ 16431, ਪਨਸਪ ਵਲੋਂ 11659, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵਲੋਂ 6018, ਐਫ.ਸੀ.ਆਈ. ਵਲੋਂ 5711 ਅਤੇ ਵਪਾਰੀਆਂ ਵਲੋਂ 567 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 96.65 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਝੋਨੇ ਦੀ ਲਿਫਟਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Advertisements


  ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ, ਕਿਉਂਕਿ ਇਸ ਨਾਲ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ, ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਉਣ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉਥੇ ਬਿਮਾਰੀਆਂ ਲੱਗਣ ਵਾ ਖਤਰਾ ਵੀ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।

LEAVE A REPLY

Please enter your comment!
Please enter your name here