‘ਮਿਸ਼ਨ ਸੁਨਿਹਰੀ ਸ਼ੁਰੂਆਤ’ ਤਹਿਤ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਾਰੇ ਦਿੱਤੀ ਜਾਣਕਾਰੀ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵੱਲੋਂ ‘ਮਿਸ਼ਨ ਸੁਨਿਹਰੀ ਸ਼ੁਰੂਆਤ’ ਤਹਿਤ ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਸਿਵਲ ਅਤੇ ਕੈਮੀਕਲ ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਵੱਖ-ਵੱਖ ਮੌਕਿਆਂ ਬਾਰੇ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਪਲੇਸਮੈਂਟ ਅਫ਼ਸਰ ਮੰਗੇਸ ਸੂਦ, ਡੀ.ਪੀ.ਆਰ.ਓ. ਇੰਦਰਜੀਤ ਸਿੰਘ, ਸਰਕਾਰੀ ਬਹੁ-ਤਕਨੀਕੀ ਕਾਲਜ ਦੇ ਪਲੇਸਮੈਂਟ ਅਫ਼ਸਰ ਪ੍ਰੋ. ਜਸਬੀਰ ਸਿੰਘ, ਨਵਜੋਤ ਸਲਾਰੀਆ, ਮਿਸ ਸ੍ਰਿਸ਼ਟੀ, ਗਗਨਦੀਪ ਸਿੰਘ ਹਾਜ਼ਰ ਸਨ।

Advertisements

ਇਸ ਮੌਕੇ ਪਲੇਸਮੈਂਟ ਅਫ਼ਸਰ ਮੰਗੇਸ ਸੂਦ ਨੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣਾ ਨਾਮ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਜਰੂਰ ਰਜਿਸਟਰਡ ਕਰਾਉਣ ਤਾਂ ਜੋ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਦੀ ਪਲੇਸਮੈਂਟ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ  ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ ਰੋਜ਼ਗਾਰ ਮੇਲੇ ਅਤੇ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ ਜਿਸ ਵਿੱਚ ਨਾਮੀ ਕੰਪਨੀਆਂ ਚੰਗੇ ਪੈਕੇਜ ’ਤੇ ਨੌਜਵਾਨਾਂ ਦੀ ਚੋਣ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨ ਰੋਜ਼ਗਾਰ ਸਬੰਧੀ ਕੋਈ ਵੀ ਜਾਣਕਾਰੀ ਜਾਂ ਅਗਵਾਈ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨਾਲ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਮਿਸ ਸ੍ਰਿਸ਼ਟੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੀ ਕਾਬਲੀਅਤ ਨੂੰ ਲਗਾਤਾਰ ਵਧਾਉਂਦੇ ਰਹਿਣ ਅਤੇ ਹਮੇਸ਼ਾਂ ਹੀ ਹਾਂ-ਪੱਖੀ ਸੋਚ ਰੱਖਦੇ ਹੋਏ ਮਿਹਨਤ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਦੁਨੀਆਂ ਇੱਕ ਗਲੋਬਲ ਪਿੰਡ ਹੈ ਅਤੇ ਇਥੇ ਰੋਜ਼ਗਾਰ ਦੇ ਮੌਕਿਆਂ ਦੀ ਕੋਈ ਕਮੀਂ ਨਹੀਂ ਹੈ ਬੱਸ ਸਾਨੂੰ ਆਪਣੇ ਆਪ ਨੂੰ ਸਮੇਂ ਦੀ ਮੰਗ ਅਨੁਸਾਰ ਤਿਆਰ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਸਿਵਲ ਅਤੇ ਕੈਮੀਕਲ ਦੇ ਖੇਤਰ ਵਿੱਚ ਰੋਜ਼ਗਾਰ ਦੇ ਮੌਕਿਆਂ ਬਾਰ ਜਾਣਕਾਰੀ ਵੀ ਦਿੱਤੀ। ਪ੍ਰੋ. ਜਸਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਬਹੁਤੇ ਵਿਦਿਆਰਥੀਆਂ ਦੀ ਪੜ੍ਹਾਈ ਦੌਰਾਨ ਹੀ ਕੈਂਪਸ ਪਲੇਸਮੈਂਟ ਹੋ ਜਾਂਦੀ ਹੈ ਅਤੇ ਉਨ੍ਹਾਂ ਦੇ ਕਾਲਜ ਦੇ ਪੜ੍ਹੇ ਵਿਦਿਆਰਥੀ ਇਸ ਸਮੇਂ ਨਾਮੀਂ ਕੰਪਨੀਆਂ ਵਿੱਚ ਚੰਗੇ ਅਹੁਦਿਆਂ ’ਤੇ ਕੰਮ ਕਰ ਰਹੇ ਹਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਵੀ ਆਪਣੇ ਸੁਆਲ ਪੁੱਛੇ ਅਤੇ ਗੱਲਬਾਤ ਵਿੱਚ ਭਾਗ ਲਿਆ।

LEAVE A REPLY

Please enter your comment!
Please enter your name here