ਵਧੀਕ ਡਿਪਟੀ ਕਮਿਸ਼ਨਰ ਨੇ ਸਬ-ਜੂਨੀਅਰ ਅਤੇ ਜੂਨੀਅਰ ਨੈਸ਼ਨਲ ਯੋਗਾ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫਿਰੋਜ਼ਪੁਰ, (ਦ ਸਟੈਲਰ ਨਿਊਜ਼)। 28 ਤੋਂ 31 ਅਕਤੂਬਰ 2022 ਤੱਕ ਫਿਰੋਜ਼ੁਪਰ ਵਿਖੇ ਹੋਣ ਵਾਲੀ 47ਵੀਂ ਸਬ-ਜੂਨੀਅਰ ਅਤੇ ਜੂਨੀਅਰ ਨੈਸ਼ਨਲ ਯੋਗਾ ਚੈਂਪੀਅਨਸ਼ਿਪ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਿਤ ਵਿਭਾਗ ਅਤੇ ਸਿੱਖਿਅਕ ਸੰਸਥਾਵਾਂ ਵੱਲੋਂ ਪ੍ਰਬੰਧ ਮੁਕੰਮਲ ਕਰ ਲੈਣ। ਇਹ ਆਦੇਸ਼ ਵਧੀਕ ਡਿਪਟੀ ਕਮਿਸ਼ਨਰ (ਜ.) ਸਾਗਰ ਸੇਤੀਆ ਆਈ.ਏ.ਐੱਸ. ਨੇ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ, ਜੈਨਸਿਸ ਇੰਸਟੀਚਿਊਟ ਆਫ ਡੈਂਟਲ ਸਾਇੰਸਜ਼ (ਡੈਂਟਲ ਕਾਲਜ) ਫਿਰੋਜ਼ਪੁਰ ਅਤੇ ਦਾਸ ਐਂਡ ਬਰਾਊਨ ਵਰਲਡ ਸਕੂਲ ਫਿਰੋਜ਼ਪੁਰ ਵਿਖੇ ਚੈਂਪੀਅਨਸ਼ਿਪ ਲਈ ਕਰਵਾਏ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੇ।

Advertisements

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਗਾ ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਤੋਂ ਵੱਡੀ ਗਿਣਤੀ ਵਿੱਚ ਖਿਡਾਰੀਆਂ ਅਤੇ ਕੋਚ/ਸਟਾਫ ਦੇ ਭਾਗ ਲੈਣਗੇ ਤੇ ਇਨ੍ਹਾਂ ਨੂੰ ਇਸ ਦੌਰਾਨ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾਸ ਐਂਡ ਬਰਾਊਨ ਵਰਲਡ ਸਕੂਲ ਫਿਰੋਜ਼ਪੁਰ ਵਿਖੇ ਬਣੇ ਸਪੋਰਟਸ ਕੰਪਲੈਕਸ ਦਾ ਜਾਇਜ਼ਾ ਲੈਣ ਮੌਕੇ ਕਿਹਾ ਕਿ ਇਸ ਸਕੂਲ ਵਿਖੇ 28 ਤੋਂ 31 ਅਕਤੂਬਰ 2022 ਨੂੰ ਯੋਗਾ ਚੈਂਪੀਅਨਸ਼ਿਪ ਦੇ ਮੁਕਾਬਲੇ ਹੋਣਗੇ। ਇਸ ਤੋਂ ਇਲਾਵਾ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਅਤੇ ਜੈਨਸਿਸ ਇੰਸਟੀਚਿਊਟ ਆਫ ਡੈਂਟਲ ਸਾਇੰਸਜ਼ (ਡੈਂਟਲ ਕਾਲਜ) ਫਿਰੋਜ਼ਪੁਰ ਵਿਖੇ ਦੇਸ਼ ਭਰ ਤੋਂ ਆਉਣ ਵਾਲੇ ਖਿਡਾਰੀਆਂ ਅਤੇ ਕੋਚ/ਸਟਾਫ ਦੇ ਠਹਿਰਨ ਦਾ ਪ੍ਰਬੰਧ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਨੈਸ਼ਨਲ ਪੱਧਰੀ ਚੈਂਪੀਅਨਸ਼ਿਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਮੈਡੀਕਲ ਆਦਿ ਪ੍ਰਬੰਧਾਂ ਵਿੱਚ ਸਹਿਯੋਗ ਵੀ ਦਿੱਤਾ ਜਾਵੇਗਾ।    

ਇਸ ਮੌਕੇ ਐੱਸ.ਡੀ.ਐੱਮ. ਰਣਜੀਤ ਸਿੰਘ ਭੁੱਲਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਚਮਕੌਰ ਸਿੰਘ, ਸੀ.ਈ.ਓ. ਡੀ.ਸੀ.ਐੱਮ. ਗਰੁੱਪ ਆਫ ਸਕੂਲ ਅਨਿਰੁੱਧ ਗੁਪਤਾ, ਪ੍ਰਿੰਸੀਪਲ ਮੈਰੀਟੋਰੀਅਸ ਸਕੂਲ ਪ੍ਰਗਟ ਸਿੰਘ ਬਰਾੜ, ਸੈਨੇਟਰੀ ਇੰਸਪੈਕਟਰ ਫਿਰੋਜ਼ਪੁਰ ਸੁਖਪਾਲ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਮਮਦੋਟ ਮੋਹਿਤ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here