ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 1 ਲੱਖ 46 ਹਜ਼ਾਰ 276 ਮੀਟ੍ਰਿਕ ਟਨ ਝੋਨੇ ਦੀ ਆਮਦ

ਪਟਿਆਲਾ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ 107 ਮੰਡੀਆਂ ਵਿੱਚੋਂ 86 ਮੰਡੀਆਂ ਵਿੱਚ ਝੋਨੇ ਦੀ ਆਮਦ ਹੋ ਰਹੀ ਹੈ ਤੇ ਪਿਛਲੇ ਦਿਨ ਤੱਕ 1 ਲੱਖ 46 ਹਜ਼ਾਰ 276 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 1 ਲੱਖ 42 ਹਜ਼ਾਰ 122 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 59157 ਮੀਟਰਿਕ ਟਨ, ਮਾਰਕਫੈਡ ਵੱਲੋਂ 27854 ਮੀਟਰਿਕ ਟਨ, ਪਨਸਪ ਵੱਲੋਂ 34080 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 21031 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਕਿਸਾਨਾਂ ਨੂੰ ਹੁਣ ਤੱਕ 252.01 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।

Advertisements

ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।

LEAVE A REPLY

Please enter your comment!
Please enter your name here