ਕਿਸਾਨ ਵੀਰ ਪਰਾਲੀ ਨੂੰ ਅੱਗ ਨਾ ਲਗਾਉਣ: ਡਾ. ਘੁੰਮਣ

ਬਟਾਲਾ, ( ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਡਾ. ਕੰਵਲਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅੱਜ ਪਿੰਡ ਬਾਲੇਵਾਲ ਬਲਾਕ ਬਟਾਲਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪਰਮਬੀਰ ਕੌਰ ਘੁੰਮਣ ਖੇਤੀਬਾੜੀ ਵਿਕਾਸ ਅਫਸਰ ਬਟਾਲਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਂਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘੱਟ ਹੋ ਜਾਂਦੀ ਹੈ। ਜਿਸ ਕਾਰਨ ਫਸਲਾਂ ਦਾ ਝਾੜ ਘੱਟ ਨਿਕਲਦਾ ਹੈ। ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪ੍ਰਤੀ ਟਨ ਪਰਾਲੀ ਪਿੱਛੇ ਮਿੱਟੀ ਵਿੱਚ ਨਾਈਟੋਰਜਨ ਸਾਢੇ 5 ਕਿਲੋ, ਫਾਸਫੋਰਸ 23 ਕਿਲੋ, ਜੈਵਿਕ ਕਾਰਬਨ 400 ਕਿਲੋ ਅਤੇ ਸਲਫਰ 1.2 ਅਤੇ 50 ਤੋਂ 70 ਫੀਸਦੀ ਖੁਰਾਕੀ ਤੱਤ ਖਰਾਬ ਹੋ ਜਾਦੇ ਹਨ।

Advertisements

ਉਨ੍ਹਾਂ ਅੱਗੇ ਦੱਸਿਆ ਕੇ ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਜਾਗਰੂਕਤਾ ਵੈਨਾਂ ਰਾਹੀ ਕਿਸਾਨਾ ਨੂੰ ਨਾੜ/ਪਰਾਲੀ ਨੂੰ ਅੱਗ ਲਗਾਉਂਣ ਨਾਲ ਹੁੰਦੇ ਨੁਕਸਾਨਾਂ ਬਾਰੇ ਦੱਸਿਆ ਜਾ ਰਿਹਾ ਹੈ। ਨਾੜ ਨੂੰ ਅੱਗ ਲਗਉਂਣ ਨਾਲ 70 ਫੀਸਦੀ ਕਾਰਬਨ ਡਾਈਆਕਸਾਈਡ, 7 ਫੀਸਦੀ ਕਾਰਬਨ ਮੋਨੋ ਆਕਸਾਈਡ, 2.09 ਨੂੰ ਫੀਸਦੀ ਨਾਈਟਰੀਕ ਆਕਸਾਈਡ ਅਤੇ 0.66 ਫੀਸਦੀ ਮੈਥੀਲੀਨ ਆਦਿ ਜਹਿਰੀਲੀਆਂ ਗੈਂਸਾ ਪੈਦਾ ਹੁੰਦੀਆ ਹਨ ਜੋ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦੀਆਂ ਹਨ। ਜਿਸ ਨਾਲ ਮਨੁੱਖ ਅਤੇ ਜੀਵ-ਜੰਤੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਖੇਤਾ ਵਿੱਚ ਪ੍ਰਬੰਧਨ ਕਰਨ ਲਈ ਸਹਿਕਾਰੀ ਸਭਾਵਾਂ ਅਤੇ ਕਿਸਾਨਾ ਨੂੰ ਹੈਪੀ ਸੀਡਰ, ਸੁਪਰ ਸੀਡਰ, ਜੀਰੋ ਡਰਿੱਲ, ਐੱਮ.ਬੀ. ਪਲੋਅ ਆਦਿ ਮਸ਼ੀਨਰੀ ਸਬਸਿਡੀ ਮੁਹਾਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਆਗਾਂਹ ਵਧੋ ਕਿਸਾਨ ਸੁਖਦੇਵ ਸਿੰਘ ਧਾਲੀਵਾਲ ਜ਼ਿਲ਼੍ਹਾ ਪ੍ਰਧਾਨ ਯੂਥ ਕਲੱਬ ਐਸੋਸ਼ੀਏਸ਼ਨ ਪੰਜਾਬ, ਬਿਕਰਮਜੀਤ ਸਿੰਘ ਸਾਬਕਾ ਸਰਪੰਚ, ਕਰਮ ਸਿੰਘ ਮੈਂਬਰ ਪੰਚਾਇਤ ਕੁਲਵੰਤ ਸਿੰਘ, ਪਰਗਟ ਸਿੰਘ, ਪਲਵਿੰਦਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here