ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਪੂਰੀ ਤਰਾਂ ਵਚਨਬੱਧ: ਕੈਬਨਿਟ ਮੰਤਰੀ ਕਟਾਰੂਚੱਕ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਕਟਾਰੂਚੱਕ ਨੇ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਹੈ ਕਿ ਐੱਸ.ਵਾਈ.ਐੱਲ ਨਹਿਰ ਦੇ ਮੁੱਦੇ ’ਤੇ ਪੰਜਾਬ ਸਰਕਾਰ ਦਾ ਸਟੈਂਡ ਬਿਲਕੁਲ ਸਪੱਸ਼ਟ ਹੈ ਅਤੇ ਪੰਜਾਬ ਕੋਲ ਕਿਸੇ ਦੂਜੇ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਵੀ ਬੂੰਦ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੇ ਸੂਬੇ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Advertisements

ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਖੁਦ ਇਸ ਸਮੇਂ ਪਾਣੀ ਦੇ ਡੂੰਘੇ ਸੰਕਟ ਵਿਚੋਂ ਗੁਜ਼ਰ ਰਿਹਾ ਹੈ ਅਤੇ ਪੰਜਾਬ ਦੇ ਬਹੁਤ ਸਾਰੇ ਬਲਾਕਾਂ ’ਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਥੱਲੇ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਆਪਣੇ ਖੇਤਾਂ ਦੀ ਸਿੰਚਾਈ ਲਈ ਦਰਿਆਈ ਪਾਣੀ ਪੂਰਾ ਨਹੀਂ ਹੈ ਅਜਿਹੇ ਵਿੱਚ ਹਰਿਆਣਾ ਨੂੰ ਕਿਵੇਂ ਪਾਣੀ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇੱਕਮੁਠ ਹੈ ਅਤੇ ਪੰਜਾਬ ਦੇ ਪਾਣੀਆਂ ਅਤੇ ਇਸਦੇ ਹਿੱਤਾਂ ਤੇ ਹੱਕਾਂ ਦੀ ਪੂਰੀ ਤਰਾਂ ਰਾਖੀ ਕੀਤੀ ਜਾਵੇਗੀ।

LEAVE A REPLY

Please enter your comment!
Please enter your name here