Thursday, October 22, 2026
Home Chandigarh ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ...

ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ: ਕੁਲਦੀਪ ਧਾਲੀਵਾਲ

ਚੰਡੀਗੜ੍ਹ (ਦ ਸਟੈਲਰ ਨਿਊਜ਼): ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਦੇ ਹੱਕ ਵਿੱਚ ਡਟ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪੁੱਤਰ ਹੋਣ ਦਾ ਫ਼ਰਜ਼ ਨਿਭਾਇਆ ਹੈ। ਪੰਜਾਬ ਦੇ ਹਿੱਤ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਇਹ ਗੱਲ ਪੰਜਾਬ ਦੇ ਖੇਤੀਬਾੜੀ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

Advertisements

ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤੱਥਾਂ ਨਾਲ ਪੰਜਾਬ ਦੇ ਪਾਣੀਆਂ ਦੀ ਰਾਖੀ ਵਿੱਚ ਲਏ ਗਏ ਬੇਬਾਕੀ ਨਾਲ ਸਟੈਂਡ ਨਾਲ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ। ਉਨ੍ਹਾਂ ਕਿਹਾ ਕਿ ਅੱਜ ਉਹ ਪਾਰਟੀਆਂ ਸਾਡੀ ਸਰਕਾਰ ਨੂੰ ਸਲਾਹ ਦੇ ਰਹੀਆਂ ਹਨ ਜਿਨ੍ਹਾਂ ਵੱਲੋਂ ਇਹ ਨਹਿਰ ਦਾ ਮੁੱਢ ਬੰਨ੍ਹ ਕੇ ਕੰਡੇ ਬੀਜੇ ਗਏ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅੱਜ ਸੂਬਾ ਸਰਕਾਰ ਦਾ ਸਟੈਂਡ ਸਪੱਸ਼ਟ ਕਰ ਦਿੱਤਾ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਲੜਾਈ ਲੜੇਗੀ।

LEAVE A REPLY

Please enter your comment!
Please enter your name here