ਡੇਰਾ ਬਾਬਾ ਨਾਨਕ ਤਹਿਸੀਲਾਂ ’ਚ ਪਟਾਖੇ ਵੇਚਣ ਦੇ ਆਰਜ਼ੀ ਲਾਇਸੰਸ ਲੈਣ ਲਈ 17 ਅਕਤੂਬਰ ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ

ਗੁਰਦਾਸਪੁਰ (ਦ ਸਟੈਲਰ ਨਿਊਜ਼): ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੀਵਾਲੀ ਦੇ ਤਿਉਹਾਰ ਮੌਕੇ ਪਟਾਖੇ ਸਟੋਰ ਕਰਨ ਅਤੇ ਵੇਚਣ ਦਾ ਆਰਜ਼ੀ ਲਾਇਸੰਸ ਦੇਣ ਲਈ ਮਿਤੀ 12 ਅਕਤੂਬਰ 2022 ਤੱਕ ਆਮ ਜਨਤਾ ਪਾਸੋਂ ਸੇਵਾ ਕੇਂਦਰਾਂ ਰਾਹੀਂ ਦਰਖਾਸਤਾਂ ਦੀ ਮੰਗ ਕੀਤੀ ਗਈ ਸੀ। ਮਿਤੀ 12 ਅਕਤੂਬਰ 2022 ਤੱਕ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਤਹਿਸੀਲ ਵਾਈਜ ਡਰਾਅ 14 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਕੱਢਿਆ ਗਿਆ।

Advertisements

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਹੈ ਕਿ ਲੱਕੀ ਡਰਾਅ ਕੱਢਣ ਦੌਰਾਨ ਇਹ ਧਿਆਨ ਵਿੱਚ ਆਇਆ ਕਿ ਤਹਿਸੀਲ ਗੁਰਦਾਸਪੁਰ ਵਿੱਚ ਨਿਰਧਾਰਤ ਕੀਤੀ ਗਈ ਜਗ੍ਹਾ ’ਤੇ 4 ਅਤੇ ਤਹਿਸੀਲ ਡੇਰਾ ਬਾਬਾ ਨਾਨਕ ਵਿੱਚ ਨਿਰਧਾਰਤ ਕੀਤੀ ਗਈ ਜਗ੍ਹਾ ’ਤੇ 3 ਆਰਜ਼ੀ ਲਾਇਸੰਸ ਜਾਰੀ ਕਰਨ ਲਈ ਕੇਵਲ 2-2 ਦਰਖਾਸਤਾਂ ਹੀ ਪ੍ਰਾਪਤ ਹੋਈਆਂ ਸਨ। ਇਸ ਲਈ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸਾਂ ਤੋਂ ਘੱਟ ਅਰਜ਼ੀਆਂ ਪ੍ਰਾਪਤ ਹੋਣ ਕਰਕੇ ਇਨ੍ਹਾਂ ਤਹਿਸੀਲਾਂ ਲਈ ਆਰਜ਼ੀ ਲਾਇਸੰਸ ਲੈਣ ਲਈ ਸੇਵਾ ਕੇਂਦਰ ਵਿੱਚ ਮਿਤੀ 17 ਅਕਤੂਬਰ 2022 ਦਿਨ ਸੋਮਵਾਰ ਨੂੰ ਸ਼ਾਮ 6:00 ਵਜੇ ਤੱਕ ਦੁਬਾਰਾ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪ੍ਰਾਪਤ ਹੋਈਆਂ ਦਰਖਾਸਤਾਂ ਵਿਚੋਂ ਲੱਕੀ ਡਰਾਅ ਮਿਤੀ 18 ਅਕਤੂਬਰ 2022 ਨੂੰ ਸ਼ਾਮ 4:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 323 ਵਿੱਚ ਕੱਢਿਆ ਜਾਵੇਗਾ। ਪਟਾਖੇ ਵੇਚਣ ਦੇ ਚਾਹਵਾਨ ਵਿਅਕਤੀ ਸੇਵਾ ਕੇਂਦਰ ਰਾਹੀਂ ਨਿਰਧਾਰਤ ਸਮੇਂ ਅੰਦਰ ਆਪਣੀ ਦਰਖਾਸਤ ਜਮ੍ਹਾਂ ਕਰਵਾ ਸਕਦੇ ਹਨ। ਦਰਖਾਸਤ ਜਮ੍ਹਾਂ ਕਰਾਉਣ ਸਮੇਂ 35000 ਰੁਪਏ ਦੀ ਮੋੜਨਯੋਗ ਸਿਕਓਰਿਟੀ, ਅਧਾਰ ਕਾਰਡ ਅਤੇ ਤਿੰਨ ਸਾਲ ਦੀਆਂ 2.50 ਲੱਖ ਰੁਪਏ ਤੱਕ ਦੀਆਂ ਇਨਕਮ ਟੈਕਸ ਰਿਟਰਨਾਂ ਅਰਜ਼ੀ ਦੇ ਨਾਲ ਲਗਾਉਣੀਆਂ ਜਰੂਰੀ ਹਨ। ਇੱਕ ਪਰਿਵਾਰ ਵਿੱਚੋਂ ਕੇਵਲ ਇੱਕ ਵਿਅਕਤੀ ਹੀ ਦਰਖਾਸਤ ਦੇ ਸਕਦਾ ਹੈ।  

LEAVE A REPLY

Please enter your comment!
Please enter your name here