ਵਿਸ਼ਵ ਵਿਦਿਆਰਥੀ ਦਿਵਸ ਅਤੇ ਏ ਪੀ ਜੇ ਅਬਦੁਲ ਕਲਾਮ ਦੇ ਜਨਮਦਿਨ ਮੌਕੇ ਸੈਮੀਨਾਰ ਆਯੋਜਿਤ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸ਼੍ਰੀਮਤੀ ਅਪਰਾਜੀਤਾ ਜੋਸ਼ੀ, ਚੀਫ ਜੁਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ  ਵਲੋਂ ਸਵਾਮੀ ਦਿਆ ਨੰਦ ਐਗਲੋ ਵੈਦਿਕ ਕਾਲਜ (ਡੀ.ਏ.ਵੀ.), ਹੁਸ਼ਿਆਰਪੁਰ ਵਿਖੇ World Students Day & Celebration of Birth Ceremony of Sh. A.P.J Abdul Kalam ਦੇ ਮੌਕੇ ਤੇ ਸੈਮੀਨਾਰ ਦਾ ਆਯੋਜਨ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਤਕਰੀਬਨ 145 ਵਿਦਿਆਰਥੀਆਂ ਨੇ ਭਾਗ ਲਿਆ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ  ਵਲੋਂ ਇਸ ਸੈਮੀਨਰ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਬਿਹਤਰ ਭਵਿੱਖ ਲਈ ਉਨ੍ਹਾਂ ਨੂੰ ਮਨ ਲਗਾ ਕੇ ਪੜਾਈ ਕਰਨੀ ਚਾਹਿਦੀ ਹੈ ਅਤੇ ਉਹ ਇਸ ਦੇਸ਼ ਦਾ ਭਵਿੱਖ ਹਨ। ਇਸ ਦੇ ਨਾਲ-ਨਾਲ ਨਾਲਸਾ ਦੁਆਰਾ ਚੱਲ ਰਹੀਆਂ ਵੱਖ-ਵੱਖ ਸਕੀਮਾਂ ਜਿਵੇ ਕਿ NALSA (Legal Services to Victims of Acid Attack) Scheme 2016, NALSA (Compensation Scheme for Women Victims/Survivors of Sexual Assault/Other Crimes 2018), (NALSA), Punjab Victim Compensation Scheme 2017, Provisions of POCSO Act, 2012 and other schemes of NALSA including Right to Education Act 2009, Protection of Women from Sexual Harassment at work place, Maternity Benefits Act 1961, The Prohibition of Child Marriage Act 2006, Dowry Prohibition Act 1961 ਬਾਰੇ ਜਾਣੂ ਕਰਵਾਇਆ ਗਿਆ ਅਤੇ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਮਿਤੀ 12.11.2022 ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇਸ ਲੋਕ ਅਦਾਲਤ ਦੀ ਪਬਲੀਸਿਟੀ ਵੱਧ ਤੋਂ ਵੱਧ ਕੀਤੀ ਜਾਵੇ ਤਾਂ ਜੋ ਇਸ ਲੋਕ ਅਦਾਲਤ ਵਿੱਚ ਲੋਕ ਆਪਣੇ ਵੱਧ ਤੋਂ ਵੱਧ ਕੇਸ ਲਗਾ ਕੇ ਇਸ ਨੈਸ਼ਨਲ ਲੋਕ ਅਦਾਲਤ ਦਾ ਲਾਭ ਪ੍ਰਾਪਤ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਚੱਲ ਰਹੀਆਂ ਵੱਖ—ਵੱਖ ਸਕੀਮਾਂ ਦੀ ਜਾਣਕਾਰੀ ਦਿੱਤੀ, ਸਥਾਈ ਲੋਕ ਅਦਾਲਤ ( ਜਨ ਉਪਯੋਗੀ ਸੇਵਾਵਾਂ), ਮੀਡੀਏਸ਼ਨ, ਫਰੰਟ ਆਫਿਸ ਦੇ ਬਾਰੇ ਦੱਸਿਆ ਕਿ ਕਿਹੜੇ-ਕਿਹੜੇ ਵਿਅਕਤੀ ਇਨ੍ਹਾਂ ਵਿੱਚ ਕਾਨੂੰਨੀ ਸਹਾਇਤਾ ਅਤੇ ਕਾਨੂੰਨੀ ਸਲਾਹ ਲੈ ਸਕਦੇ ਹਨ।ਇਸ ਦੇ ਨਾਲ ਹੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ  ਵਲੋਂ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਐਸ ਐਮ ਐਲ ਵੈਨ ਜੋ ਕਿ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੁਆਰਾ ਜਾਰੀ ਕੀਤੀਆਂ ਗਈਆਂ ਸਕੀਮਾਂ ਦੀ ਪਬਲੀਸਿਟੀ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਪ੍ਰਚਾਰ ਕਰ ਰਹੀ ਹੈ, ਦੇ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ

Advertisements

ਇਸ ਦੇ ਨਾਲ ਹੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਵਿਨੈ ਕੁਮਾਰ ਸ਼ਰਮਾ ਅਤੇ ਲੈਕਚਰਾਰ ਸ਼੍ਰੀਮਤੀ ਪੂਜਾ ਵਸ਼ੀਸ਼ਟ, ਸ਼੍ਰੀਮਤੀ ਬੁਲਬੁਲ, ਸ਼੍ਰੀਮਤੀ ਰੀਨਾ, ਸ਼੍ਰੀ ਇੰਦਰਜੀਤ ਵਲੋਂ ਕਾਲਜ ਵਿੱਚ ਸਵੇਰ ਦੀ ਸਭਾ ਵਿੱਚ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦਿਵਸ ਸਬੰਧੀ ਵਿਦਿਅਰਥੀਆਂ ਨੂੰ ਵਧੇਰੇ ਜਾਗਰੂਕ ਕਰਨ ਲਈ ਸਲੋਗਨ ਰਾਈਟਿੰਗ,ਪੋਸਟਰ ਮੇਕਿੰਮ, ਪੇਂਟਿੰਗ, ਭਾਸ਼ਣ, ਵਾਦ—ਵਿਵਾਦ ਅਤੇ ਪੇਪਰ ਰੀਡਿੰਗ ਗਤੀਵਿਧੀਆਂ ਕਰਵਾਇਆਂ ਗਈਆਂ। ਇਸ ਦੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪਰ ਦੇ ਪੈਨਲ ਐਡਵੋਕੇਟਾਂ ਅਤੇ ਪੈਰਾਲੀਗਲ ਵਲੰਟੀਅਰਜ਼ ਵਲੋਂ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਵਿੱਚ World Students Day & Celebration of Birth Ceremony of Sh. A.P.J Abdul Kalam ਦੇ ਮੌਕੇ ਤੇ ਸੈਮੀਨਾਰ ਲਗਾਏ ਗਏ।

LEAVE A REPLY

Please enter your comment!
Please enter your name here