20 ਅਕਤੂਬਰ ਨੂੰ ਜਿਲ੍ਹਾ ਕੇਂਦਰਾਂ ਤੇ ਪੰਜਾਬ ਸਰਕਾਰ ਦੀਆਂ ਅਰਥੀ ਫੂਕ ਰੋਸ ਰੈਲੀਆਂ ਤੇ ਮੁਜ਼ਾਹਰੇ ਕਰਨ ਦਾ ਐਲਾਨ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਪੰਜਾਬ ਦੇ ਹਰ ਤਰ੍ਹਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾ ਦੀ ਅਗਵਾਈ ਕਰਦਾ “ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ” ਦੀ ਆਨਲਾਈਨ ਵਰਚੁਅਲ ਮੀਟਿੰਗ ਫਰੰਟ ਦੇ ਕਨਵੀਨਰ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਮੀਟਿੰਗ ਵਿੱਚ ਹਾਜਰ ਕਨਵੀਨਰਾਂ ਸਤੀਸ਼ ਰਾਣਾ, ਜਰਮਨਜੀਤ ਸਿੰਘ, ਰਣਜੀਤ ਸਿੰਘ ਰਾਣਵਾ, ਬਾਜ ਸਿੰਘ ਖਹਿਰਾ, ਕੁਲਦੀਪ ਖੱਨਾ, ਕਰਮ ਸਿੰਘ ਧਨੋਆ, ਅਵਿਨਾਸ਼ ਸ਼ਰਮਾ ਅਤੇ ਪ੍ਰੇਮ ਸਾਗਰ ਸ਼ਰਮਾ ਨੇ ਦਸਿਆ ਕਿ ਸਾਂਝਾ ਫਰੰਟ ਵਲੋਂ 10 ਸਤੰਬਰ ਨੂੰ ਸੰਗਰੂਰ ਰੈਲੀ ਦੇ ਦਬਾਅ ਥੱਲੇ 20 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਸਮੇ ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਮਹਿਗਾਈ ਭੱਤੇ ਦੀਆਂ ਕਿਸ਼ਤਾ ਜਾਰੀ ਕਰਨ, ਮਾਣ-ਭੱਤਾ / ਇਨਸੈਂਟਿਵ ਮੁਲਾਜ਼ਮਾਂ ਦੀਆਂ ਉਜਰਤਾਂ ਵਿੱਚ ਵਾਧਾ ਕਰਨ ਆਦਿ ਮੰਗਾਂ ਤੇ ਸਹਿਮਤੀ ਬਣੀ ਸੀ ਅਤੇ ਪੈਨਸ਼ਨਰਾਂ ਦੀ ਪੈਨਸ਼ਨ ਦੁਹਰਾਈ ਲਈ 2.59 ਗੁਣਾਂਕ ਲਾਗੂ ਕਰਨ, ਤਨਖਾਹ ਤਰੂਟੀਆਂ ਦੂਰ ਕਰਨ, ਗ੍ਰੇਡ ਪੇ ਸਬੰਧੀ 2011 ਦਾ ਪਾੜਾ ਦੂਰ ਕਰਕੇ ਸਾਰੇ ਮੁਲਾਜ਼ਮਾ ਤੇ ਘੱਟੋ-ਘੱਟ 2.59 ਗੁਣਾਂਕ ਲਾਗੂ ਕਰਨ, ਪ੍ਰੋਵੇਸ਼ਨਲ ਪੀਰੀਅਡ ਘਟਾਉਣ ਅਤੇ ਪੂਰੀ ਤਨਖਾਹ ਸਮੇਤ ਭੱਤੇ ਦੇਣ, ਬੰਦ ਕੀਤੇ ਭੱਤੇ ਬਹਾਲ ਕਰਨ, 200 ਰੁਪਏ ਪ੍ਰਤੀ ਮਹੀਨਾ ਜ਼ਜ਼ੀਆ ਟੈਕਸ ਖਤਮ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਦਾ ਦੂਜਾ ਹਿਸਾ ਜਾਰੀ ਕਰਨ ਆਦਿ ਮੰਗਾਂ ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਸੀ।

Advertisements

ਮੀਟਿੰਗ ਦੋਰਾਨ ਵਿੱਤ ਮੰਤਰੀ ਵਲੋਂ ਇਹ ਮਨਿਆ ਗਿਆ ਕਿ ਮੀਟਿੰਗ ਲਈ ਅੱਜ ਸਾਡੀ ਤਿਆਰੀ ਨਹੀ ਹੈ, ਇਸ ਲਈ ਸਾਂਝਾ ਫਰੰਟ ਨਾਲ ਮੁੜ 15 ਦਿਨ ਬਾਅਦ ਮੀਟਿੰਗ ਕੀਤੀ ਜਾਵੇਗੀ। ਉਸ ਤੋਂ ਪਹਿਲਾਂ ਇੱਕ ਮੀਟਿੰਗ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਸਾਂਝਾ ਫਰੰਟ ਦੇ ਆਗੂਆਂ ਵਲੋਂ ਪ੍ਰੈੱਸ ਨੂੰ ਬਿਆਨ ਜਾਰੀ ਰੱਖਦਿਆਂ ਆਖਿਆ ਕਿ ਕੱਚੇ ਅਧਿਆਪਕ ਪੱਕੇ ਕਰਨ ਸਬੰਧੀ ਜੋ ਨੀਤੀ ਜਾਰੀ ਕੀਤੀ ਗਈ ਹੈ ਜੋ ਬਾਅਦ ਵਿੱਚ ਪੰਜਾਬ ਦੇ ਸਮੁਚੇ ਸਰਕਾਰੀ, ਅਰਧ ਸਰਕਾਰੀ, ਬੋਰਡ, ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਤੇ ਵੀ ਲਾਗੂ ਕੀਤੀ ਜਾਵੇਗੀ ਨੂੰ ਮੁਲਾਜ਼ਮ ਅਤੇ ਲੋਕ ਹਿੱਤਾ ਲਈ ਘਾਤਕ ਕਰਾਰ ਦਿੱਤਾ। ਆਗੂਆਂ ਅੱਗੇ ਆਖਿਆ ਕਿ ਅੱਜ 25 ਦਿਨ ਬੀਤ ਜਾਣ ਦੇ ਬਾਵਜੂਦ ਨਾ ਤਾਂ ਕੋਈ ਫੈਸਲੇ ਨੂੰ ਅਮਲੀ ਰੂਪ ਦਿੱਤਾ ਗਿਆ ਅਤੇ ਨਾ ਹੀ ਸਾਂਝਾ ਫਰੰਟ ਨੂੰ ਮੁੜ ਗਲ ਬਾਤ ਲਈ ਸੱਦਾ ਪੱਤਰ ਦਿੱਤਾ ਗਿਆ। ਇੱਥੇ ਇਹ ਜਾਪਦਾ ਹੈ ਕਿ ਸਰਕਾਰ ਦੀ ਪੰਜਾਬ ਦੇ ਮੁਲਾਜ਼ਮਾਂ / ਪੈਨਸ਼ਨਰਾਂ ਪ੍ਰਤੀ ਪਹੁੰਚ ਨਾਹ ਪੱਖੀ ਹੈ ਅਤੇ ਵਤੀਰਾ ਬੇਰੁਖੀ ਵਾਲਾ ਹੈ।

ਇਸ ਮੋਕੇ ਸਾਂਝਾ ਫਰੰਟ ਵਲੋਂ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਸੰਘਰਸ਼ ਕਰਨ ਵਾਲੀਆਂ ਜੱਥੇਬੰਦੀਆਂ ਨਾਲ ਗਲ ਨਾ ਕਰਨ ਦੇ ਬਿਆਨ ਦੀ ਵੀ ਨਿਖੇਧੀ ਕੀਤੀ। ਸਾਂਝਾ ਫਰੰਟ ਵਲੋਂ ਸਰਕਾਰ ਦੀ ਇਸ ਘੱਟੀਆ ਪਹੁੰਚ ਦੇ ਖਿਲਾਫ 20 ਅਕਤੂਬਰ ਨੂੰ ਪੰਜਾਬ ਦੇ ਸਮੂਹ ਜਿਲ੍ਹਾ ਕੇਂਦਰਾਂ ਤੇ ਡਿਪਟੀ ਕਮਿਸ਼ਨਰ ਦਫਤਰਾਂ ਅਗੇ ਬਾਅਦ ਦੁਪਹਿਰ 2.00 ਵਜੇ ਅਰਬੀ ਫੂਕ ਰੈਲੀਆਂ ਅਤੇ ਮੁਜ਼ਾਹਰੇ ਕਰਕੇ ਮੰਗ ਪੱਤਰ ਦਿੱਤੇ ਜਾਣਗੇ। ਸਾਂਝਾ ਫਰੰਟ ਦੇ ਆਗੂਆਂ ਇਹ ਵੀ ਐਲਾਨ ਕੀਤਾ ਕਿ ਸਾਂਝਾ ਫਰੰਟ ਦੀ ਅਗਲੀ ਮੀਟਿੰਗ 25 ਅਕਤੂਬਰ ਨੂੰ 11.00 ਵਜੇ ਪੈਨਸ਼ਨਰ ਭਵਨ ਲੁਧਿਆਣਾ ਵਿਖੇ ਹੋਵੇਗੀ ਜਿਸ ਵਿੱਚ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਇੱਕ ਮੱਤੇ ਰਾਹੀਂ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਚੱਲ ਰਹੇ ਸੰਘਰਸ਼ ਦੀ ਹਮਾਇਤ ਵੀ ਕੀਤੀ। ਮੀਟਿੰਗ ਵਿੱਚ ਉਕਤ ਆਗੂਆਂ ਤੋਂ ਇਲਾਵਾ ਕੁਲਵਰਨ ਸਿੰਘ, ਬਲਦੇਵ ਸਿੰਘ ਮੰਢਾਲੀ, ਬੋਬਿੰਦਰ ਸਿੰਘ, ਕਰਮਜੀਤ ਸਿੰਘ ਬੀਹਲਾ, ਹਰਦੀਪ ਟੋਡਰਪੁਰ, ਤੀਰਥ ਸਿੰਘ ਬਾਸੀ, ਪ੍ਰੇਮ ਚਾਵਲਾ, ਸੁਰਿੰਦਰ ਰਾਮ ਕੁਸਾ, ਰਾਜ ਕੁਮਾਰ ਅਰੋੜਾ, ਮਨਜੀਤ ਸਿੰਘ ਸੈਣੀ, ਗੁਰਦੀਪ ਸਿੰਘ ਬਾਜਵਾ, ਸੁਰਿੰਦਰ ਪੁਆਰੀ, ਰਣਵੀਰ ਸਿੰਘ ਉਪਲ ਆਦਿ ਹਾਜਰ ਸਨ।    

LEAVE A REPLY

Please enter your comment!
Please enter your name here