ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ ਦੋ ਲੱਖ ਮੀਟ੍ਰਿਕ ਟਨ ਤੋਂ ਟੱਪੀ: ਸਾਕਸ਼ੀ ਸਾਹਨੀ

ਪਟਿਆਲਾ (ਦ ਸਟੈਲਰ ਨਿਊਜ਼): ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਆਮਦ ਅੰਦਰ ਹੁਣ ਕਾਫ਼ੀ ਤੇਜ਼ੀ ਆ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 2 ਲੱਖ 4 ਹਜ਼ਾਰ 995 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 2 ਲੱਖ 1 ਹਜ਼ਾਰ 734 ਮੀਟ੍ਰਿਕ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 83969 ਮੀਟਰਿਕ ਟਨ, ਮਾਰਕਫੈਡ ਵੱਲੋਂ 41613 ਮੀਟਰਿਕ ਟਨ, ਪਨਸਪ ਵੱਲੋਂ 49182 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 26971 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਕਿਸਾਨਾਂ ਨੂੰ 344.94 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਤੇ ਧਰਤੀ ਵਿਚਲੇ ਫ਼ਸਲਾ ਲਈ ਲਾਭਦਾਇਕ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।

Advertisements

LEAVE A REPLY

Please enter your comment!
Please enter your name here