ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ

ਗੁਰਦਾਸਪੁਰ(ਦ ਸਟੈਲਰ ਨਿਊਜ਼): ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਵੱਖ-ਵੱੱਖ ਖਰੀਦ ਏਜੰਸੀਆਂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 138042 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦੇ ਗਏ ਝੋਨੇ ਵਿਚੋਂ 136239 ਮੀਟ੍ਰਿਕ ਟਨ ਦੀ ਲਿਫਟਿੰਗ ਵੀ ਹੋ ਗਈ ਹੈ। ਝੋਨੇ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਖਰੀਦ ਏਜੰਸੀ ਪਨਗ੍ਰੇਨ ਨੇ 52363 ਮੀਟ੍ਰਿਕ ਟਨ, ਮਾਰਕਫ਼ੈਡ ਨੇ 34361 ਮੀਟ੍ਰਿਕ ਟਨ, ਪਨਸਪ ਨੇ 26434 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਨੇ 24013 ਮੀਟ੍ਰਿਕ ਟਨ, ਐਫ.ਸੀ.ਆਈ ਨੇ 870 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੀ ਖਰੀਦ ਤੋਂ ਬਾਅਦ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਹੀ ਕੀਤੀ ਜਾ ਰਹੀ ਹੈ ਅਤੇ 280 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਵੀ ਤੇਜ਼ੀ ਨਾਲ ਜਾਰੀ ਹੈ ਅਤੇ 136239 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕਰ ਲਈ ਗਈ ਹੈ।

Advertisements

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 94 ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸਥਾਪਤ ਕਿਸਾਨ ਸੇਵਾ ਕੇਂਦਰ ਵੀ ਕਿਸਾਨਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here