ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਈਸਾਈ ਭਾਈਚਾਰੇ ਵੱਲੋਂ ਜਲੰਧਰ ਦੇ ਪੀਏਪੀ ਚੌਂਕ ਤੇ ਧਰਨਾ

ਜਲੰਧਰ ( ਦ ਸਟੈਲਰ ਨਿਊਜ਼)। ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅ੍ਰਮਿੰਤਪਾਲ ਸਿੰਘ ਖਿਲਾਫ ਬੀਤੇਂ ਦਿਨ ਪ੍ਰਭੂ ਯਿਸ਼ੂ ਤੇ ਗਲਤ ਟਿੱਪਣੀ ਕੀਤੀ ਗਈ ਸੀ ਜਿਸਦੇ ਕਾਰਣ ਈਸਾਈ ਭਾਈਚਾਰੇ ਵਿੱਚ ਕਾਫੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਜਿਸਦੇ ਕਾਰਣ ਈਸਾਈ ਭਾਈਚਾਰੇ ਵੱਲੋਂ ਜਲੰਧਰ ਦੇ ਪੀਏਪੀ ਦੇ ਚੌਕ ਵਿੱਚ ਧਰਨਾ ਲਗਾ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਅਤੇ ਅੰਮ੍ਰਿਤਪਾਲ ਦੀ ਗਿ੍ਰਫਤਾਰੀ ਦੀ ਮੰਗ ਕੀਤੀ ਗਈ। ਈਸਾਈ ਭਾਈਚਾਰੇ ਵੱਲੋਂ ਨੈਸ਼ਨਲ ਹਾਈਵੇ ਵੀ ਜਾਮ ਕੀਤਾ ਗਿਆ।

Advertisements

ਇਸ ਦੋਰਾਨ ਜਤਿੰਦਰ ਮਸੀਹ ਗੌਰਵ ਨੇ ਕਿਹਾ ਕਿ ਉਹਨਾਂ ਦਾ ਪ੍ਰਦਰਸ਼ਨ ਸਿੱਖ ਭਾਈਚਾਰੇ ਦੇ ਖਿਲਾਫ ਨਹੀਂ ਹੈ ਸਿਰਫ ਅੰਮ੍ਰਿਤਪਾਲ ਖਿਲਾਫ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਕੋਲ ਅਧੂਰਾ ਗਿਆਨ ਹੈ ਅਤੇ ਅਧੂਰਾ ਗਿਆਨ ਸਿਹਤ ਲਈ ਹਾਨੀਕਾਰਕ ਹੁੰਦਾ ਹੈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਉਹਨਾਂ ਵੱਲੋਂ ਵੱਡਾ ਕਦਮ ਚੁੱਕਿਆਂ ਜਾਵੇਗਾ।

LEAVE A REPLY

Please enter your comment!
Please enter your name here