‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ’ ਦੇ ਬੈਚਲਰ ਡਿਗਰੀ ਦੇ ਦੂਜੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਹੁਸ਼ਿਆਰਪੁਰ, ( ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਦੇ ਅੰਦਰ ਚੱਲ ਰਹੇ  ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ ਮੈਨੇਜਮੈੱਟ ਐਂਡ ਟੈਕਨੋਲੋਜੀ , ਹੁਸਿ਼ਆਰਪੁਰ ਕੈਂਪਸ’,  ਜੋ ਕੇ ਵਿਭਾਗ ਵੱਲੋ ਹੋਰ ਕਈ ਜਿਲ੍ਹਿਆਂ ਵਿੱਚ ਚਲਾਏ ਜਾ ਰਹੇ ਕਈ ਹੋਰ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦਾ ਨੋਡਲ ਆਫਿਸ ਵੀ ਹੈ ਤੇ ਆਈ. ਕੇ . ਜੀ . ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ,  ਵਿਖੇ ਚੱਲ ਰਹੇ ਬੈਚਲਰ ਆਫ ਸਾਇੰਸ ਇੰਨ ਆਈ.ਟੀ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਕੈਂਪਸ ਡਾਇਰੈਕਟਰ—ਕਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ: ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ:) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਐਸ.ਸੀ (ਆਈ.ਟੀ.)  ਦੇ ਦੂਜੇ ਸਮੈਸਟਰ ਵਿੱਚ  ਅਰਸ਼ਦੀਪ ਸਿੰਘ ਨੇ 8.57 ਫੀਸਦੀ ਅੰਕ ਲੈ ਕੇ ਪਹਿਲਾ , ਪ੍ਰਭਜੋਤ ਕੌਰ  ਨੇ 8.48 ਫੀਸਦੀ ਅੰਕ ਲੈ ਕੇ ਦੂਜਾ ਅਤੇ ਕੀਰਤਜੀਤ ਕੌਰ ਨੇ 8.33 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ ।

Advertisements

ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਸੈਨਿਕ ਇੰਸਟੀਚਿਊਟ ਕੈਂਪਸ ਡਾਇਰੈਕਟਰ —ਕਮ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਲੈਫ ਕਰਨਲ ਪਰਮਿੰਦਰ ਸਿੰਘ ਬਾਜਵਾ (ਰਿਟਾ:) ਨੇ ਪ੍ਰਿੰਸੀਪਲ ਡਾ : ਪਰਮਿੰਦਰ ਕੌਰ ਸੈਣੀ, ਪ੍ਰੋ. ਰੀਤੂ ਤਿਵਾਰੀ,  ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ,  ਪ੍ਰੋ. ਸੰਦੀਪ ਕੌਰ ਤੇ ਪ੍ਰੋ. ਸਿਮਰਨਜੋਤ ਸਿੰਘ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਪ੍ਰਿੰਸੀਪਲ, ਡਾ : ਪਰਮਿੰਦਰ ਕੌਰ ਸੈਣੀ ਨੇ ਸੈਨਿਕ ਇੰਸਟੀਚਿਊਟਸ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਦੇ ਅਕੈਡਮਿਕ ਸਟਾਫ ਵੱਲੋ ਦਿਲ ਲਗਾ ਕੇ ਕਰਵਾਈ ਗਈ ਮਿਹਨਤ ਦੀ ਸ਼ਲਾਘਣਾ ਕਰਦਿਆ ਉਹਨਾ ਨੂੰ ਆਉਣ ਵਾਲੇ ਸਮੇ ਵਿੱਚ ਵੀ ਇਸੀ ਤਰ੍ਹਾ ਮਿਹਨਤ ਕਰ ਕੇ ਅੱਗੇ ਵਧਣ ਲਈ ਹੌਂਸਲਾ ਵਧਾਈ ਦਿੱਤੀ।

LEAVE A REPLY

Please enter your comment!
Please enter your name here