ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਵਿਭਾਗ ਇੰਨ-ਬਿੰਨ ਪਾਲਣਾ ਕਰਨ: ਏਡੀਸੀ

ਪਟਿਆਲਾ, (ਦ ਸਟੈਲਰ ਨਿਊਜ਼)। ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਹਰੇਕ ਵਿਭਾਗ ਇੰਨ-ਬਿੰਨ ਪਾਲਣਾ ਕਰਨਾ ਯਕੀਨੀ ਬਣਾਏ। ਉਨ੍ਹਾਂ ਕਿਹਾ ਕਿ ਐਨ.ਜੀ.ਟੀ. ਵੱਲੋਂ ਵਾਤਾਵਰਣ ਦੀ ਸ਼ੁੱਧਤਾ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਰਿਪੋਰਟ ਤੋਂ ਐਨ.ਜੀ.ਟੀ. ਨੂੰ ਜਾਣੂ ਕਰਵਾਉਂਦਾ ਹੈ ਇਸ ਲਈ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਕਰਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੂੰ ਜਾਣੂ ਕਰਵਾਇਆ ਜਾਵੇ।

Advertisements

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈਂਦਿਆਂ ਠੋਸ ਕੂੜਾ ਪ੍ਰਬੰਧਨ, ਮੈਡੀਕਲ ਵੇਸਟ, ਪਾਣੀ ਦੀ ਬੱਚਤ, ਸਫ਼ਾਈ, ਆਵਾਜ਼ ਪ੍ਰਦੂਸ਼ਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸਹੀ ਨਿਪਟਾਰੇ ਲਈ ਐਨ.ਜੀ.ਟੀ. ਵੱਲੋਂ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਪਲਾਸਟਿਕ ਵੇਸਟ ਨੂੰ ਸੰਭਾਲਣ, ਸਫ਼ਾਈ, ਘਰਾਂ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖ ਚੁੱਕਣ, ਖੁੱਲ੍ਹੇ ਵਿੱਚ ਕੂੜਾ ਸੁੱਟਣ, ਕੂੜਾ ਇਕੱਠਾ ਕਰਨ ਵਾਲੇ ਐਮ.ਆਰ.ਐਫੱਜ, ਕੰਪੋਸਟ ਪਿੱਟਾਂ ਆਦਿ ਦੀ ਸਮੀਖਿਆ ਕਰਦਿਆਂ ਨਗਰ ਨਿਗਮ ਅਤੇ ਕਾਰਜਸਾਧਕ ਅਫ਼ਸਰਾਂ ਨੂੰ ਕੂੜੇ ਦੇ ਸਹੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਨੂੰ ਐਨ.ਜੀ.ਟੀ. ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਕਰਕੇ ਰਿਪੋਰਟ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਕੋਲ ਜਮਾਂ ਕਰਵਾਈ ਜਾਵੇ ਤਾਂ ਕਿ ਕੌਮੀ ਗਰੀਨ ਟ੍ਰਿਬਿਊਨਲ ਨੂੰ ਸਮੇਂ ਸਿਰ ਜਾਣੂ ਕਰਵਾਇਆ ਜਾ ਸਕੇ। ਮੀਟਿੰਗ ਦੌਰਾਨ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਨਵਤੇਜ ਸਿੰਗਲਾ ਸਮੇਤ ਡਰੇਨੇਜ, ਪੰਚਾਇਤੀ ਰਾਜ, ਬਾਗਬਾਨੀ ਵਿਭਾਗ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here