ਐੱਨਐੱਚਐੱਮ ਮੁਲਾਜ਼ਮਾਂ ਨੇ ਪੱਕੇ ਕਰਨ ਦੀ ਮੰਗ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸਿਵਲ ਸਰਜਨ ਨੂੰ ਦਿੱਤਾ ਮੰਗ ਪੱਤਰ

ਹੁਸ਼ਿਆਰਪੁਰ, ( ਦ ਸਟੈਲਰ ਨਿਊਜ਼)।  ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਲਈ ਸਭ ਤੋਂ ਵੱਡਾ ਮੁੱਦਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਚੁੱਕਿਆ ਸੀ ਕਿਉਂਕਿ ਪੁਰਾਣੀਆਂ ਰਵਾਇਤੀ ਪਾਰਟੀਆਂ ਦੁਆਰਾ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਕਰਕੇ ਸੱਤਾ ਤੋਂ ਹੱਥ ਧੋਣੇ ਪਏ ਸਨ। ਉਸ ਤਰਜ਼ ਤੇ ਚਲਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਕੁਝ ਅਜਿਹਾ ਹੀ ਕਰ ਰਹੀ ਹੈ। ਬੀਤੇ ਮਹੀਨੇ 26 ਸਤੰਬਰ ਨੂੰ ਐੱਨ.ਐੱਚ.ਐੱਮ ਦੇ ਕੱਚੇ ਮੁਲਾਜ਼ਮਾਂ ਵੱਲੋਂ ਮਾਣਯੋਗ ਸੀ.ਐੱਮ ਸ.ਭਗਵੰਤ ਸਿੰਘ ਮਾਨ ਦੀ ਰਹਾਇਸ਼ ਤੇ ਧਰਨਾ ਦਿੱਤਾ ਗਿਆ ਸੀ ਜਿਸ ਦੇ ਚਲਦਿਆਂ ਮਾਣਯੋਗ ਸਿਹਤ ਮੰਤਰੀ ਪੰਜਾਬ ਵਲੋਂ ਮਿਟਿੰਗ ਦਾ ਸਮਾਂ ਦਿੱਤਾ ਗਿਆ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਮੰਨਣ ਦਾ ਭਰੋਸਾ ਦਿੱਤਾ ਜਿਸ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ। ਪਰ ਸਰਕਾਰ ਦੁਆਰਾ ਦਿੱਤੀ ਗਈ ਮੀਟਿੰਗ ਰੱਦ ਕਰ ਦਿੱਤੀ ਗਈ । 

Advertisements

ਜਿਸ ਦੇ ਰੋਸ ਵਜੋਂ ਐੱਨ.ਐੱਚ.ਐੱਮ ਮੁਲਾਜ਼ਮਾਂ ਦੁਆਰਾ ਇੱਕ ਵਾਰੀ ਫਿਰ ਸਰਕਾਰ ਨੂੰ ਧਰਨੇ ਦੀ ਚਿਤਾਵਨੀ ਦਿੱਤੀ ਗਈ। ਇਸ ਤੇ ਸਰਕਾਰ ਨੇ ਨੋਟਿਸ ਲੈਂਦਿਆਂ ਐੱਨ.ਐੱਚ.ਐੱਮ ਯੂਨੀਅਨ ਆਗੂ ਡਾ:ਵਾਹਿਦ ਮਹੁੰਮਦ ਸਮੇਤ ਪੰਜ ਮੈਂਬਰੀ ਕਮੇਟੀ ਨੂੰ ਮਿਤੀ 18 ਅਕਤੂਬਰ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਇਸ ਸਬੰਧੀ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਨੀਤੂ ਸਰਮਾਲ ਦੀ ਅਗਵਾਈ ਵਿੱਚ ਸੀਨੀਅਰ ਮੀਤ ਪ੍ਰਧਾਨ ਸ਼੍ਰੀ ਸੁਮੀਤ ਸ਼ਰਮਾ ਅਤੇ ਮੀਤ ਪ੍ਰਧਾਨ ਸ਼੍ਰੀ ਤਰੁਨਜੀਤ ਕੁਮਾਰ ਅਤੇ ਮੀਨੂ ਸੈਣੀ, ਰੁਪਿੰਦਰ ਕੌਰ, ਸ਼੍ਰੀ ਮਤੀ ਪ੍ਰਵੇਸ਼,ਮੰਜੂ ਬਾਲਾ, ਅਮਨਦੀਪ, ਡਾ.ਮੀਨਾ(ਬੀ.ਐੱਚ.ਐੱਮ.ਐੱਸ.)ਸਮੇਤ ਸਮੂਹ ਯੂਨੀਅਨ ਮੈਂਬਰਾਂ ਦੁਆਰਾ ਐੱਨ.ਐੱਚ.ਐੱਮ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸਿਵਲ ਸਰਜਨ ਹੁਸ਼ਿਆਰਪੁਰ ਜੀ ਨੂੰ ਮੰਗ ਪੱਤਰ ਦਿੱਤਾ ਗਿਆ ਤਾਂ ਜੋ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਰਕਾਰ ਵਲੋਂ ਹਾਂ ਪੱਖੀ ਹੁੰਗਾਰਾ ਮਿਲ ਸਕੇ।

LEAVE A REPLY

Please enter your comment!
Please enter your name here