ਡਿਪਟੀ ਕਮਿਸਨਰ ਨੇ ਮਹੀਨਾਭਰ ਦੀ ਕਾਰਗੁਜਾਰੀ ਦਾ ਜਾਇਜਾ ਲੈਣ ਲਈ ਵੱਖ ਵੱਖ ਵਿਭਾਗਾਂ ਨਾਲ ਕੀਤੀਆਂ ਰੀਵਿਓ ਮੀਟਿੰਗਾਂ

????????????????????????????????????


ਪਠਾਨਕੋਟ ( ਦ ਸਟੈਲਰ ਨਿਊਜ਼)। ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਵੱਖ ਵੱਖ ਵਿਭਾਗਾਂ ਵੱਲੋਂ ਮਹੀਨਾਭਰ ਕੀਤੀ ਕਾਰਗੁਜਾਰੀ ਦਾ ਜਾਇਜਾ ਲੈਣ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਮੀਟਿੰਗ ਹਾਲ ਵਿੱਚ ਵੱਖ ਵੱਖ ਵਿਭਾਗਾਂ ਨਾਲ ਰੀਵਿਓ ਮੀਟਿੰਗਾਂ ਕੀਤੀਆਂ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ), ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਹਰਜਿੰਦਰ ਸਿੰਘ ਐਸ.ਡੀ.ਐਮ. ਧਾਰਕਲ੍ਹਾਂ, ਅਰਵਿੰਦਰ ਪਾਲ ਸਿੰਘ ਡੀ.ਆਰ.ਓ. ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ। ਇਸ ਮੋਕੇ ਤੇ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਜਿਲ੍ਹਾ ਪਠਾਨਕੋਟ ਦੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੋ ਕੇਸ ਪਿਛਲੇ ਲੰਮੇ ਸਮੇਂ ਤੋਂ ਪੈਂਡਿੰਗ ਪਏ ਹਨ ਉਨ੍ਹਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਅਤੇ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਵੀ ਸਮੇਂ ਸਿਰ ਮਿਲ ਸਕੇ। ਉਨ੍ਹਾਂ ਕਿਹਾ ਕਿ ਪੈਂਡਿੰਗ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਸਡਿਊਲ ਜਾਰੀ ਕੀਤਾ ਜਾਵੇ ਅਤੇ ਜਲਦੀ ਤੋਂ ਜਲਦੀ ਮਾਮਲਿਆਂ ਨੂੰ ਹੱਲ ਕੀਤਾ ਜਾਵੇ।

Advertisements


ਮੀਟਿੰਗ ਦੋਰਾਨ ਉਨ੍ਹਾਂ ਮੈਨੇਜਰ ਲੀਡ ਬੈਂਕ ਪਠਾਨਕੋਟ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਬੈਂਕ ਕਿਸੇ ਵਿਅਕਤੀ ਨੂੰ ਕਰਜਾ ਦਿੰਦੇ ਹਨ ਤਾਂ ਇਹ ਸਰਤ ਰੱਖਦੇ ਹਨ ਕਿ ਪਹਿਲਾ ਅਪਣੇ ਨਿਵਾਸੀ ਹੋਣ ਦਾ ਅਤੇ ਘਰ ਬਣਾਉਂਣ ਦੀ ਜਾਂਚ ਪਟਵਾਰੀ ਤੋਂ ਲਿਖਵਾ ਕੇ ਲਿਆਂਦੀ ਜਾਵੇ , ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਅਜਿਹਾ ਕਰਕੇ ਬੈਂਕ ਨਾ ਕੇਵਲ ਉਸ ਵਿਅਕਤੀ ਦਾ ਸਮਾਂ ਬਰਬਾਦ ਕਰਦੇ ਹਨ ਉਸ ਨੂੰ ਪ੍ਰੇਸਾਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਗਰ ਕੋਈ ਬੈਂਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਤੇ ਵੀ ਕਾਰਵਾਈ ਕੀਤੀ ਜਾਵੇਗੀ। ਮੀਟਿੰਗ  ਦੋਰਾਨ ਜਿਲ੍ਹਾ ਚੋਣ ਦਫਤਰ ਦੀ ਮੀਟਿੰੰਗ ਨੂੰ ਸੰਬੋਧਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 2024 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਨਵੀਆਂ ਵੋਟਾਂ ਬਣਾਉਂਣ, ਸੋਧ ਕਰਨ ਆਦਿ ਦਾ ਕਾਰਜ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰ ਲਿਆਂ ਜਾਵੇ। ਉਨ੍ਹਾਂ ਦੱਸਿਆ ਕਿ ਜਿਲ੍ਹੇ ਅੰਦਰ ਵੋਟਰ ਕਾਰਡਾਂ ਨੂੰ ਅਧਾਰ ਕਾਰਡ ਨਾਲ ਲਿੰਕ ਕਰਨ ਦਾ ਵੀ ਕਾਰਜ ਕੈਂਪ ਲਗਾ ਕੇ ਕੀਤਾ ਜਾ ਰਿਹਾ ਹੈ ਅਤੇ ਬੀ.ਐਲ.ਓੁਜ ਵੱਲੋਂ ਘਰ ਘਰ ਜਾਂ ਕੇ ਵੀ ਵੋਟਰਾਂ ਦੇ ਅਧਾਰ ਕਾਰਡ ਵੋਟਰ ਕਾਰਡਾਂ ਨਾਲ ਲਿੰਕ ਕਰ ਰਹੇ ਹਨ। ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਧਾਰ ਕਾਰਡ ਵੋਟਰ ਕਾਰਡਾਂ ਨਾਲ ਲਿੰਕ ਨਹੀਂ ਹੋਇਆ ਉਹ ਵੀ ਅਪਣਾ ਅਧਾਰ ਕਾਰਡ ਵੋਟਰ ਕਾਰਡ ਨਾਲ ਲਿੰਕ ਕਰਵਾਉਂਣ।


ਮੀਟਿੰਗ ਦੋਰਾਨ ਉਨ੍ਹਾਂ ਏ.ਈ.ਟੀ.ਸੀ. ਜੀ.ਐਸ.ਟੀ. ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਤਿਉਹਾਰਾਂ ਦਾ ਸੀਜਨ ਚੱਲ ਰਿਹਾ ਹੈ ਅਤੇ ਦੇਖਣ ਵਿੱਚ ਆਇਆ ਹੈ ਕਿ ਕਪੜਿਆਂ ਦੇ ਦੁਕਾਨਦਾਰਾਂ ਵੱਲੋਂ ਇਹ ਦੱਸਿਆ ਜਾਂਦਾ ਹੈ ਕਿ ਮਾਰਕਿਟ ਵਿੱਚ ਕੰਮ ਨਹੀਂ ਹੈ ਅਤੇ ਕੱਪੜਿਆਂ ਦਾ ਸਟਾਕ ਦਿਖਾ ਦਿੱਤਾ ਜਾਂਦਾ ਹੈ, ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜੀ.ਐਸ.ਟੀ. ਦੀ ਜਾਂਚ ਲਈ ਇਨ੍ਹਾਂ ਦੁਕਾਨਦਾਰਾਂ ਦੇ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਮੈਡੀਕਲ ਦੁਕਾਨਾਂ ਤੇ ਵੀ ਦਵਾਈਆਂ ਤਾਂ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਹਨ ਪਰ ਪੱਕੇ ਬਿੱਲ ਦਿੱਤੇ ਜਾਣ ਤੋਂ ਗੁਰੇਜ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੁਕਾਨਾਂ ਦੀ ਵੀ ਜਾਂਚ ਕੀਤੀ ਜਾਵੇ।
ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਹਰੇਕ ਯੋਜਨਾਂ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਜਾਂਦੀ ਹੈ ਅਤੇ ਇਸ ਦਾ ਵਿਸੇਸ ਧਿਆਨ ਰੱਖਿਆਂ ਜਾਵੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਲੋਕਾਂ ਨੂੰ ਨਿਰਧਾਰਤ ਸਮੇਂ ਅੰਦਰ ਮਿਲਣਾ ਚਾਹੀਦਾ ਹੈ।

LEAVE A REPLY

Please enter your comment!
Please enter your name here