ਭਾਰਤ ਚੋਣ ਕਮਿਸ਼ਨ ਨੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀਆਂ ਤਜਵੀਜਾਂ ਨੂੰ ਪ੍ਰਵਾਨਗੀ ਦਿੱਤੀ

ਗੁਰਦਾਸਪੁਰ ( ਦ ਸਟੈਲਰ ਨਿਊਜ਼)। ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਦੀਆਂ ਤਜਵੀਜਾਂ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਅਿਾਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 1553 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵਿਧਾਨ ਸਭਾ ਹਲਕਾ ਵਾਈਜ ਬਣਾਏ ਗਏ ਪੋਲਿੰਗ ਸਟੇਸ਼ਨਾਂ ਦੀ ਜਾਣਕਾਰੀ ਦਿੰਦਅਿਾਂ ਉਨ੍ਹਾਂ ਦੱਸਿਆ ਕਿ 04-ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ 207 ਪੋਲਿੰਗ ਸਟੇਸ਼ਨ, 05-ਦੀਨਾਨਗਰ (ਅੱੈਸ.ਸੀ) ਹਲਕੇ ਵਿੱਚ 229, ਵਿਧਾਨ ਸਭਾ ਹਲਕਾ 06-ਕਾਦੀਆਂ ਵਿੱਚ 223, ਵਿਧਾਨ ਸਭਾ ਹਲਕਾ 07-ਬਟਾਲਾ ਵਿੱਚ 201, ਵਿਧਾਨ ਸਭਾ ਹਲਕਾ 08-ਸ੍ਰੀ ਹਰਗੋਬਿੰਦਪੁਰ ਸਾਹਿਬ (ਐੱਸ.ਸੀ) ਵਿੱਚ 226, ਵਿਧਾਨ ਸਭਾ ਹਲਕਾ 09-ਫ਼ਤਹਿਗੜ੍ਹ ਚੂੜੀਆਂ ਵਿੱਚ 241 ਅਤੇ ਵਿਧਾਨ ਸਭਾ ਹਲਕਾ 10-ਡੇਰਾ ਬਾਬਾ ਨਾਨਕ ਵਿੱਚ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਆਗੂ ਅਤੇ ਆਮ ਜਨਤਾ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਵਿਚੋਂ ਆਪਣੇ ਹਲਕੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ਦੀ ਸੂਚੀ ਲੈ ਸਕਦੇ ਹਨ।    

LEAVE A REPLY

Please enter your comment!
Please enter your name here