ਆਰਮੀ ਭਰਤੀ ਰੈਲੀ ਲਈ ਆਨਲਾਈਨ ਰਜਿਸਟਰੇਸ਼ਨ ਜਾਰੀ

ਪਟਿਆਲਾ, ( ਦ ਸਟੈਲਰ ਨਿਊਜ਼)। ਆਰਮੀ ਵਿੱਚ ਸਿਪਾਹੀ ਤਕਨੀਕੀ (ਨਰਸਿੰਗ ਅਸਿਸਟੈਂਟ/ਨਰਸਿੰਗ ਅਸਿਸਟੈਂਟ ਵੈਟਨਰੀ) ਦੀ ਭਰਤੀ ਰੈਲੀ ਆਰਮੀ ਪਬਲਿਕ ਸਕੂਲ (ਪ੍ਰਾਇਮਰੀ ਵਿੰਗ) ਮੇਜਰ ਜਨਰਲ ਰਜਿੰਦਰ ਸਿੰਘ ਰੋਡ ਜਲੰਧਰ ਕੈਂਟ ਵਿਖੇ 1 ਦਸੰਬਰ ਤੋਂ 5 ਦਸੰਬਰ ਤੱਕ ਹੋਵੇਗੀ। ਇਸ ਭਰਤੀ ਰੈਲੀ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਯੋਗ ਉਮੀਦਵਾਰ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਭਰਤੀ ਸੈਲ ਦੀ ਬੁਲਾਰੇ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ ਆਨਲਾਈਨ ਰਜਿਸਟਰੇਸ਼ਨ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਜੋ ਕਿ 30 ਅਕਤੂਬਰ ਤੱਕ ਜਾਰੀ ਰਹੇਗੀ।  

Advertisements

ਉਨ੍ਹਾਂ ਦੱਸਿਆ ਕਿ ਯੋਗਤਾ ਸਬੰਧੀ ਅਤੇ ਆਪਣੀ ਰਜਿਸਟਰੇਸ਼ਨ ਕਰਵਾਉਣ ਲਈ ਉਮੀਦਵਾਰ ਆਰਮੀ ਭਰਤੀ ਦੀ ਵੈਬਸਾਈਟ www.joinindianarmy.nic.in ਉਤੇ ਆਪਣੇ ਆਪ ਨੂੰ ਰਜਿਸਟਰਡ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰ ਵੱਲੋਂ ਸਫਲਤਾਪੂਰਵਕ ਆਨਲਾਈਨ ਰਜਿਸਟਰ ਕੀਤਾ ਹੈ, ਉਨ੍ਹਾਂ ਨੂੰ ਉਨ੍ਹਾਂ ਦੇ ਈਮੇਲ ਪਤੇ ਉਤੇ ਐਡਮਿਟ ਕਾਰਡ ਭੇਜਿਆ ਜਾਵੇਗਾ ਅਤੇ ਰੈਲੀ ਲਈ ਰਿਪੋਰਟ ਕਰਨ ਲਈ ਮਿਤੀ ਅਤੇ ਸਮੇਂ ਲਈ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਉਮੀਦਵਾਰਾਂ ਨੂੰ ਸਲਾਹ ਦਿੱਤੀ ਕਿ ਉਹ ਟਾਊਟ/ਧੋਖੇਬਾਜ਼ ਵਿਅਕਤੀਆਂ ਤੋਂ ਸੁਚੇਤ ਰਹਿਣ ਅਤੇ ਨਸ਼ਿਆਂ ਦੀ ਵਰਤੋਂ ਤੋਂ ਬਚਣ।

LEAVE A REPLY

Please enter your comment!
Please enter your name here