ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੇ ਅਤਿ-ਆਧੁਨਿਕ ਨਵੇਂ ਬੱਸ ਅੱਡੇ ਦੀ ਉਸਾਰੀ ਕਾਰਜਾਂ ਦੀ ਸਮੀਖਿਆ

ਪਟਿਆਲਾ, ( ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਜਪੁਰਾ ਬਾਈਪਾਸ ਨੇੜੇ ਉਸਾਰੀ-ਅਧੀਨ ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਬੱਸ ਅੱਡੇ ਦੀ ਉਸਾਰੀ ਕਰਵਾ ਰਹੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਬੱਸ ਅੱਡੇ ਦੇ ਅਗਲਾ ਮੁੱਖ ਹਿੱਸਾ ਅਗਲੇ 45 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਜਦੋਂਕਿ ਬੱਸ ਅੱਡੇ ਦੇ ਅਗਲੇ ਪਾਸੇ ਰਾਜਪੁਰਾ ਰੋਡ ਦੀ ਇੱਕ ਸੜਕ ਚਾਲੂ ਹੈ ਪਰੰਤੂ ਦੂਸਰੀ ਸੜਕ ਵੀ ਇੱਕ ਹਫ਼ਤੇ ਦੇ ਅੰਦਰ-ਅੰਦਰ ਚਾਲੂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਪੀ.ਆਰ.ਟੀ.ਸੀ. ਨੂੰ ਲੋੜੀਂਦੇ ਫੰਡ ਜਾਰੀ ਕਰਨ ਸਮੇਤ ਸਬੰਧਤ ਵਿਭਾਗਾਂ ਨੂੰ ਬੱਸ ਅੱਡੇ ਦੀ ਉਸਾਰੀ ਦੇ ਵੱਖ-ਵੱਖ ਪੜਾਵਾਂ ‘ਤੇ ਚੱਲ ਰਹੇ ਕੰਮ ਨੂੰ ਤੁਰੰਤ ਪੂਰਾ ਕਰਨ ਦੀ ਹਦਾਇਤ ਕੀਤੀ। ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਅੱਡੇ ਦੇ ਅਗਲੇ ਮੁੱਖ ਹਿੱਸੇ ਸਮੇਤ ਵਰਕਸ਼ਾਪ ਦਾ ਕੁਝ ਕੰਮ ਅਧੂਰਾ ਹੈ, ਜਿਸ ਨੂੰ ਜਲਦ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਨੇ 45 ਦਿਨਾਂ ਦਾ ਸਮਾਂ ਦਿੱਤਾ।

Advertisements

ਮੀਟਿੰਗ ਵਿੱਚ ਪੀ.ਆਰ.ਟੀ.ਸੀ. ਦੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਐਕਸੀਐਨ ਇਲੈਕਟ੍ਰੀਕਲ ਰਾਜੇਸ਼ ਕੁਮਾਰ, ਜਲ ਸਪਲਾਈ ਤੇ ਸੈਨੀਟੇਸ਼ਨ ਵਿਪਨ ਕੁਮਾਰ ਅਤੇ ਜੀ.ਐਮ. ਪੀ.ਆਰ.ਟੀ.ਸੀ. ਐਮ.ਪੀ. ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਨੇ 8.51 ਏਕੜ ਰਕਬੇ ਵਿੱਚ ਉਸਾਰੀ ਅਧੀਨ ਬੱਸ ਅੱਡੇ ਦੀ ਮੋਨੀਟਰਿੰਗ ਕਰਨ ਲਈ ਸਟੀਅਰਿੰਗ ਕਮੇਟੀ ਗਠਿਤ ਕੀਤੀ ਸੀ, ਜਿਸ ਵੱਲੋਂ ਲਗਾਤਾਰ ਇਸ ਦੇ ਉਸਾਰੀ ਕਾਰਜਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here