ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰੇ ਦੌਰਾਨ 129.29 ਕਰੋੜ ਰੁਪਏ ਦੀ ਰਾਸ਼ੀ ਵੰਡੀ: ਚੇਅਰਮੈਨ ਬਹਿਲ

ਗੁਰਦਾਸਪੁਰ, ( ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ 25399 ਲਾਭਪਾਤਰੀਆਂ ਨੂੰ ਚਾਲੂ ਵਰੇ ਦੌਰਾਨ 129.29 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਚਾਲੂ ਵਿੱਤੀ ਸਾਲ ਦੌਰਾਨ 161.31 ਕਰੋੜ ਰੁਪਏ ਦੇ ਬਜਟ ਦਾ ਉਪਬੰਧ ਕੀਤਾ ਗਿਆ  ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨਾਂ ਨੂੰ ਆਧਾਰ ਨਾਲ ਜੋੜਿਆ ਜਾ ਰਿਹਾ ਹੈ ਅਤੇ ਹੁਣ ਤੱਕ 96 ਫੀਸਦੀ ਬੈਂਕ ਖਾਤੇ ਆਧਾਰ ਨਾਲ ਜੋੜ ਦਿੱਤੇ ਗਏ ਹਨ। 

Advertisements

LEAVE A REPLY

Please enter your comment!
Please enter your name here