ਆਊਟਸੋਰਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਿਵਲ ਸਰਜਨ ਨੂੰ ਦਿੱਤਾ ਗਿਆ ਮੰਗ ਪੱਤਰ

ਫਿਰੋਜ਼ਪੁਰ ,( ਦ ਸਟੈਲਰ ਨਿਊਜ਼)। ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਜਿਲ੍ਹਾ ਫਿਰੋਜ਼ਪੁਰ ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਆਪਣੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਾਹੀਆਂ ਜ਼ਾਇਜ਼ ਮੰਗਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਪਣੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸਿਵਲ ਸਰਜਨ, ਫਿਰੋਜ਼ਪੁਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

Advertisements

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਤੀ ਮੋਂਗਾਂ ਅਤੇ ਵਾਈਸ ਪ੍ਰਧਾਨ ਮਨੇਸ਼ ਕੁਮਾਰ ਪੁਰੀ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਆਊਟਸੋਰਸ ਮੁਲਾਜ਼ਮ ਪਿਛਲੇ ਲੰਬੇ ਸਮੇਂ ਬਹੁਤ ਨਿਗੂਣੀਆਂ ਤਨਖਾਹਾਂ ਤੇ ਕੰਮ ਕਰ ਰਹੇ ਹਨ ਅਤੇ ਕੋਵਿਡ-19 ਮਹਾਂਮਾਰੀ ਦੌਰਾਨ ਵੀ ਆਊਟਸੋਰਸ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਨ ਜੋਖਮ ਵਿੱਚ ਪਾ ਕੇ ਅਤੇ ਆਪਣੇ ਪਰਿਵਾਰਾਂਤੋਂ ਦੂਰ ਰਹਿ ਕੇ ਵੀ ਦਿਨ-ਰਾਤ ਡਿਊਟੀਆਂ ਕੀਤੀਆਂ ਸਨ, ਪ੍ਰੰਤੂ ਪਿਛਲੀਆਂ ਸਰਕਾਰਾਂ ਵੱਲੋਂ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਲਾਰਿਆਂ ਤੋਂ ਸਿਵਾਂ ਕੁਝ ਵੀ ਨਹੀਂ ਦਿੱਤਾ ਗਿਆ।

ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਕੋਵਿਡ-19 ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਠੇਕਾ ਮੁਲਾਜ਼ਮਾਂ ਨੂੰ 12 ਅਤੇ 18 ਪ੍ਰਤੀਸ਼ਤ ਸਪੈਸ਼ਲ ਇੰਕਰੀਮੈਂਟ ਦਿੱਤਾ ਗਿਆ ਸੀ, ਪ੍ਰੰਤੂ ਉਦੋਂ ਵੀ ਆਊਟਸੋਰਸ ਮਲਾਜ਼ਮਾਂ ਨੂੰ ਕੋਈ ਵੀ ਇੰਕਰੀਮੈਂਟ ਨਹੀਂ ਦਿੱਤਾਗਿਆ। ਉਨ੍ਹਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਿਹਤ ਵਿਭਾਗ ਵਿੱਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਨੂੰ ਨੈਸ਼ਨਲ ਹੈਲਥ ਮਿਸ਼ਨ ਵਿੱਚ ਮਰਜ ਕੇ 6 ਪ੍ਰਤੀਸ਼ਤ ਇੰਕਰੀਮੈਂਟ ਦਿੱਤਾ ਜਾਵੇ ਅਤੇ ਜੇਕਰ ਸਰਕਾਰਵੱਲੋਂ ਸਾਡੀਆਂ ਜਾਇਜ਼ ਮੰਗਾਂ ਤੇ ਗੌਰ ਕਰ ਕੇ ਉਨ੍ਹਾਂ ਦਾ ਕੋਈ ਹੱਲ ਨਹੀਂ ਕੀਤੀ ਜਾਂਦਾ ਤਾਂ ਸਿਹਤ ਵਿਭਾਗ ਦੇ ਸਮੂਹ ਆਊਟਸੋਰਸ ਮੁਲਾਜ਼ਮ ਮੁਕੰਮਲ ਕੰਮ ਬੰਦ ਕਰਕੇ ਹੜਤਾਲ ਤੇ ਜਾਣ ਲਈ ਮਜ਼ਬੂਰ ਹੋਣਗੇ, ਜਿਸ ਦੀ ਨਿਰੋਲ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ। ਇਸ ਮੌਕੇ ਡਾ.ਦੀਪਤੀ, ਡਾ.ਸ਼ਿਲਪਾ,  ਡਾ. ਦੀਪ ਇੰਦਰ ਸਿੰਘ, ਸਿਮਰਨਜੀਤ ਸਿੰਘ, ਜਗਸੀਰ ਸਿੰਘ, ਅੰਕੁਸ਼ ਗਰੋਵਰ, ਵਿਕਾਸ ਕੁਮਾਰ, ਗਗਨ ਦੀਪ ਸਿੰਘ, ਰਮਨਦੀਪ ਸਿੰਘ, ਦਲੀਪ ਕੁਮਾਰ ਅਤੇ ਹੋਰ ਮੁਲਾਜ਼ਮ ਹਾਜ਼ਰ ਸਨ।  

LEAVE A REPLY

Please enter your comment!
Please enter your name here