ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਬੋਗਸ ਖਰੀਦ ਤੇ ਦੂਜੇ ਰਾਜਾਂ ਤੋਂ ਅਣਅਧਿਕਾਰਤ ਝੋਨੇ ਦੀ ਆਮਦ ਨੂੰ ਰੋਕਣ ਲਈ ਉਡਣ ਦਸਤੇ ਗਠਿਤ

ਹੁਸ਼ਿਆਰਪੁਰ,( ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਮੌਜੂਦਾ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਝੋਨੇ ਜਾਂ ਚੌਲਾਂ ਦੀ ਬੋਗਸ ਖਰੀਦ/ਦੂਜੇ ਰਾਜਾਂ ਤੋਂ ਅਣਅਧਿਕਾਰਤ ਝੋਨੇ ਦੀ ਆਮਦ ਨੂੰ ਰੋਕਣ ਅਤੇ ਗੈਰ ਕਾਨੂੰਨੀ ਰਿਸਾਈਕÇਲੰਗ ਕਰਨ ਦੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਮਾਰਕੀਟ ਕਮੇਟੀ ਪੱਧਰ ’ਤੇ ਉਡਣ ਦਸਤੇ ਗਠਿਤ ਕੀਤੇ ਹਨ। ਜ਼ਿਲ੍ਹੇ ਦੀਆਂ 5 ਮਾਰਕੀਟ ਕਮੇਟੀਆਂ ਵਿਚ 20 ਅਧਿਕਾਰੀ ਚੈਕਿੰਗ ਲਈ ਲਗਾਏ ਗਏ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੁਰਾਕ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵਲੋਂ ਪ੍ਰਾਪਤ ਹਦਾਇਤਾਂ ਮੁਤਾਬਿਕ ਦੂਜੇ ਰਾਜਾਂ ਤੋਂ ਅਣਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਤੇ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਤੇ ਮੰਡੀਆਂ ਦੀ ਅਚਨਚੇਤ ਚੈਕਿੰਗ ਕਰਨ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਵੱਖ-ਵੱਖ ਵਿਭਾਗਾਂ ਤੇ ਪੁਲਿਸ ਅਧਿਕਾਰੀਆਂ ਨੂੰ ਸ਼ਾਮਲ ਕਰਕੇ ਉਡਣ ਦਸਤਿਆਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਉਡਣ ਦਸਤਿਆਂ ਵਿਚ ਈ.ਟੀ.ਓ., ਨਾਇਬ ਤਹਿਸੀਲਦਾਰ, ਸਕੱਤਰ ਮਾਰਕੀਟ ਕਮੇਟੀ ਅਤੇ ਮੁੱਖ ਥਾਣਾ ਅਫ਼ਸਰ ਨੂੰ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਮੰਡੀਆਂ ਵਿਚ ਝੋਨੇ ਦੀ ਆਮਦ ਤੇ ਖਰੀਦ ਸਬੰਧੀ ਸਾਰੇ ਐਸ.ਡੀ.ਐਮਜ਼, ਮੁੱਖ ਖੇਤੀਬਾੜੀ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਦੀ ਅਗਵਾਈ ਵਿਚ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਹੁਕਮ ਜ਼ਿਲ੍ਹਾ ਪੁਲਿਸ ਮੁਖੀ, ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਮੰਡੀ ਅਫ਼ਸਰ, ਸਹਾਇਕ ਕਮਿਸ਼ਨਰ ਕਰ ਤੇ ਆਬਕਾਰੀ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸਮੂਹ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਅਗਲੀ ਕਾਰਵਾਈ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸੰਦੀਪ ਹੰਸ ਨੇ ਕਿਹਾ ਕਿ ਇਹ ਉਡਣ ਦਸਤੇ ਹਰ ਮਾਰਕੀਟ ਕਮੇਟੀ ਪੱਧਰ ’ਤੇ ਦੂਜੇ ਸੂਬਿਆਂ ਤੋਂ ਅਣਅਧਿਕਾਰਤ ਆਉਣ ਵਾਲੇ ਝੋਨੇ ਤੇ ਚੌਲਾਂ ਦੀ ਚੈਕਿੰਗ ਕਰਨਗੇ ਅਤੇ ਮਾਰਕੀਟ ਕਮੇਟੀ ਪੱਧਰ ਦੀਆਂ ਮੰਡੀਆਂ ਵਿਚ ਸਮੇਂ-ਸਮੇਂ ਸਿਰ ਚੈਕਿੰਗ ਕਰਦੇ ਹੋਏ ਗੈਰ ਕਾਨੂੰਨੀ ਝੋਨੇ ਅਤੇ ਚਾਵਲ ਮਿਲਣ ’ਤੇ ਟਰੱਕ ਜਾਂ ਗੋਦਾਮ ਜ਼ਬਤ ਕਰਕੇ ਕਾਨੂੰਨੀ ਕਾਰਵਾਈ ਕਰਦੇ ਹੋਏ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣਗੇ।

LEAVE A REPLY

Please enter your comment!
Please enter your name here