ਜ਼ਿਲ੍ਹਾ ਲੋਅਰ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਬਣਾਏ ਸਾਮਾਨ ਦੀ ਲੱਗੀ ਪ੍ਰਦਰਸ਼ਨੀ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮਾਣਯੋਗ ਅਪਰਾਜਿਤਾ ਜੋਸ਼ੀ,ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ,ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵੱਲੋਂ ਦੀਵਾਲੀ ਦੇ ਤਿਉਹਾਰ ਦੇ ਮੌਕੇ ਜੇ.ਐਸ.ਐਸ. ਆਸ਼ਾ ਕਿਰਨ ਸਕੂਲ ਫਾਰ ਸਪੈਸ਼ਲ ਚਿਲਡਰਨ, ਜਹਾਂਨਖੇਲਾਂ, ਜ਼ਿਲ੍ਹਾ ਹੁਸ਼ਿਆਰਪੁਰ ਦੇ ਬੱਚਿਆਂ ਵਲੋਂ ਜ਼ਿਲ੍ਹਾ ਲੋਅਰ ਕੋਰਟ ਕੰਪਲੈਕਸ ਵਿਖ/ ਪ੍ਰਦਰਸ਼ਨੀ-ਕਮ-ਸੇਲ ਈਵੈਂਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬੱਚਿਆਂ ਵਲੋਂ ਆਪਣੇ ਹੱਥਾਂ ਨਾਲ ਬਣਾਏ ਗਏ ਦੀਵੇ ਅਤੇ ਮੋਮਬੱਤੀਆਂ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ ਅਤੇ ਇਨ੍ਹਾਂ ਬੱਚਿਆਂ ਦੀ ਸ਼੍ਰੀਮਤੀ ਅਮਰਜੋਤ ਭੱਟੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਮੌਜੂਦ ਜੂਡੀਸ਼ੀਅਲ ਮੈਜਿਸਟ੍ਰੇਟ ਸਾਹਿਬਾਨ ਵਲੋਂ ਕਲਾ ਅਤੇ ਸ਼ਿਲਪਕਾਰੀ ਦੀ ਸ਼ਲਾਘਾ ਕਰਨ ਦੇ ਨਾਲ ਬੱਚਿਆਂ ਵਲੋਂ ਬਣਾਏ ਗਏ ਦੀਵੇ ਅਤੇ ਮੋਮਬੱਤੀਆਂ ਅਤੇ ਹੋਰ ਸਮਾਨ ਦੀ ਖਰੀਦਦਾਰੀ ਵੀ ਕੀਤੀ ਗਈ। ਜਿਸ ਨਾਲ ਬੱਚਿਆਂ ਨੂੰ ਉਤਸ਼ਾਹ ਮਿਲਿਆ ਅਤੇ ਉਨ੍ਹਾਂ ਦਾ ਹੌਂਸਲਾ ਬੁਲੰਦ ਹੋਇਆ।

Advertisements

ਇਸ ਤੋਂ ਇਲਾਵਾ ਸੀ.ਜੇ.ਐਮ. ਅਪਰਾਜਿਤਾ ਜੋਸ਼ੀ ਵਲੋਂ ਸਕੂਲ ਵਿੱਚ ਬੱਚਿਆਂ ਨਾਲ ਖਾਸ ਗੱਲ—ਬਾਤ ਕੀਤੀ ਗਈ ਅਤੇ ਉਨ੍ਹਾਂ ਦੇ ਹੱਕਾਂ ਤੇ ਅਧਿਕਾਰਾਂ ਦੀ ਗੱਲ ਕੀਤੀ ਗਈ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਚੱਲ ਰਹੀਆਂ ਮੁਫਤ ਕਾਨੂੰਨੀ ਸਹਾਇਤਾ ਅਤੇ ਨਾਲਸਾ ਦੀਆਂ ਵੱਖ—ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ।ਇਸ ਦੇ ਨਾਲ ਹੀ ਮਿਤੀ 12 ਨਵੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ, ਹੁਸ਼ਿਆਰਪੁਰ ਅਤੇ ਸਬ—ਡਵੀਜ਼ਨ ਪੱਧਰ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਬਾਰੇ ਚਰਚਾ ਕੀਤੀ ਗਈ।

LEAVE A REPLY

Please enter your comment!
Please enter your name here