Thursday, October 29, 2026
Home Chandigarh ਅਨਿਲ ਠਾਕੁਰ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਅਨਿਲ ਠਾਕੁਰ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਸ੍ਰੀ ਅਨਿਲ ਠਾਕੁਰ ਨੇ ਅੱਜ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ‘ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਸ੍ਰੀ ਅਨਿਲ ਠਾਕੁਰ ਵਪਾਰੀਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਵਪਾਰੀਆਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਸ੍ਰੀ ਠਾਕੁਰ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਨੇ ਵਪਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Advertisements

ਸ੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਬਠਿੰਡਾ ਦੇ ਸ੍ਰੀ ਅਨਿਲ ਠਾਕੁਰ ‘ਆਪ’ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਸੂਬਾ ਪ੍ਰਧਾਨ, ਪੰਜਾਬ ਹੋਟਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ ਰਾਜਪੂਤ ਮਹਾਸਭਾ ਦੇ ਜਨਰਲ ਸਕੱਤਰ ਵੀ ਹਨ।

LEAVE A REPLY

Please enter your comment!
Please enter your name here